टॉप न्यूज़
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ਖੁਸ਼ਖਬਰੀ

ਸਕੂਲ ਸਿੱਖਿਆ ਵਿਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਦੇਸ਼ ਭਰ ਵਿੱਚੋਂ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉਭਰਿਆ ਹੈ। ਪੰਜਾਬ ਨੇ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੇ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਵੱਲੋਂ ਸੂਬਿਆਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਜਾਰੀ ਕੀਤੇ ਗਏ 2024-25 ਦੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ (ਪੀ.ਜੀ.ਆਈ) 2.0 ਵਿੱਚ ਅੱਵਲ ਸਥਾਨ ਪ੍ਰਾਪਤ ਕੀਤਾ ਹੈ।
ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੇ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਵੱਲੋਂ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਲਈ ਜਾਰੀ ਕੀਤੇ ਸਾਲ 2024-25 ਦੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ (ਪੀ ਜੀ ਆਈ) 2.0 ਵਿੱਚ ਅੱਵਲ ਸਥਾਨ ਹਾਸਲ ਕੀਤਾ। ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਪੀਜੀਆਈ 2.0 ਦੇਸ਼ ਭਰ ਦੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਛੇ ਖੇਤਰਾਂ ’ਚ ਉਨ੍ਹਾਂ ਦੀ ਸੰਯੁਕਤ ਕਾਰਗੁਜ਼ਾਰੀ ਦੇ ਆਧਾਰ ਉਤੇ ਦਿੱਤਾ ਗਿਆ ਹੈ।
ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦੇ ਨਤੀਜੇ ਅਤੇ ਗੁਣਵੱਤਾ, ਬੁਨਿਆਦੀ ਢਾਂਚਾ ਅਤੇ ਸਹੂਲਤਾਂ, ਸਮਾਨਤਾ, ਪ੍ਰਸ਼ਾਸਨਿਕ ਪ੍ਰਕਿਰਿਆ ਅਤੇ ਅਧਿਆਪਕ ਸਿੱਖਿਆ ਅਤੇ ਸਿਖਲਾਈ ਦਾ ਮੰਥਨ ਕੀਤਾ ਜਾਂਦਾ ਹੈ। ਇਸ ਦੌਰਾਨ ਪੰਜਾਬ ਨੇ ਪ੍ਰਚੇਸ਼ਟਾ-ਗ੍ਰੇਡ 1 (51 ਫ਼ੀਸਦ ਤੋਂ 60 ਫ਼ੀਸਦ ਵਿਚਕਾਰ ਸਕੋਰ) ਹਾਸਲ ਕੀਤਾ।




