टॉप न्यूज़

ਚੰਡੀਗੜ੍ਹ ਤੋਂ ਬਾਅਦ ਪੰਜਾਬ ‘ਚ ਵੀ ਛੁੱਟੀਆਂ ਦਾ ਐਲਾਨ

ਸਾਹਮਣੇ ਆਈ ਵੱਡੀ ਅਪਡੇਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਭਿਆਨਕ ਗਰਮੀ ਨੇ ਲੋਕਾਂ ਦੇ ਵੱਟ ਕੱਢੇ ਹੋਏ ਹਨ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਨੂੰ ਪਾਰ ਕਰ ਗਿਆ ਹੈ। ਤਾਪਮਾਨ 42 ਤੋਂ 44 ਡਿਗਰੀ ਤੱਕ ਪਹੁੰਚ ਸਕਦਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ ਦੋਵਾਂ ਥਾਵਾਂ ‘ਤੇ ਗਰਮੀ ਦੀ ਲਹਿਰ ਲਈ ਔਰੇਂਜ ਅਲਰਟ ਹੈ। ਇਹ ਚੇਤਾਵਨੀ 26 ਮਈ ਤੱਕ ਹੈ। ਚੰਡੀਗੜ੍ਹ ਵਿੱਚ ਗਰਮੀ ਨੂੰ ਦੇਖਦੇ ਹੋਏ, 23 ਮਈ ਤੋਂ ਸਕੂਲਾਂ ਵਿੱਚ ਛੁੱਟੀਆਂ ਕਰ ਦਿੱਤੀਆਂ ਹਨ। ਇਸ ਤੋਂ ਇਲਾਵਾ, ਸਿਹਤ ਵਿਭਾਗ ਨੇ ਇੱਕ ਐਡਵਾਇਜ਼ਰੀ ਜਾਰੀ ਕੀਤੀ ਹੈ ਜਿਸ ਵਿੱਚ ਲੋਕਾਂ ਨੂੰ ਸੂਰਜ ਤੋਂ ਆਪਣੇ ਆਪ ਨੂੰ ਬਚਾਉਣ ਲਈ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ। ਲੋਕਾਂ ਨੂੰ ਧੁੱਪ ਵਿੱਚ ਬਾਹਰ ਨਾ ਜਾਣ ਅਤੇ ਧੁੱਪ ਵਿੱਚ ਕੋਈ ਸਰੀਰਕ ਕੰਮ ਨਾ ਕਰਨ ਦੀ ਸਲਾਹ ਦਿੱਤੀ ਗਈ ਹੈ। ਇਸ ਸਮੇਂ ਦੌਰਾਨ, ਬੱਚਿਆਂ, ਬਜ਼ੁਰਗਾਂ ਅਤੇ ਬਿਮਾਰ ਲੋਕਾਂ ਦਾ ਵਿਸ਼ੇਸ਼ ਧਿਆਨ ਰੱਖਣ ਲਈ ਕਿਹਾ ਗਿਆ ਹੈ।

ਪੰਜਾਬ ਵਿੱਚ ਵੀ ਜਲਦੀ ਹੀ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਹੋ ਸਕਦਾ ਹੈ। ਸੂਤਰਾਂ ਅਨੁਸਾਰ, ਪੰਜਾਬ ਦੇ ਸਕੂਲਾਂ ਲਈ ਗਰਮੀਆਂ ਦੀਆਂ ਛੁੱਟੀਆਂ 25 ਮਈ, 2026 ਤੋਂ ਸ਼ੁਰੂ ਹੋਣ ਦੀ ਉਮੀਦ ਹੈ, ਜਿਸ ਤੋਂ ਬਾਅਦ ਸਕੂਲ 1 ਜੁਲਾਈ ਨੂੰ ਦੁਬਾਰਾ ਖੁੱਲ੍ਹਣਗੇ। ਮੰਨਿਆ ਜਾ ਰਿਹਾ ਹੈ ਕਿ ਛੁੱਟੀਆਂ ਦਾ ਐਲਾਨ ਜਲਦੀ ਹੀ ਕੀਤਾ ਜਾ ਸਕਦਾ ਹੈ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!