
ਅੰਮ੍ਰਿਤਸਰ ਵਿੱਚ ਕਈ ਸਕੂਲਾਂ ਨੂੰ ਧਮਕੀ ਭਰੇ ਈਮੇਲ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉੱਚ ਪੁਲਿਸ ਅਧਿਕਾਰੀਆਂ ਦੇ ਅਨੁਸਾਰ, ਇਹ ਈਮੇਲ ਭੇਜਣ ਵਾਲੇ ਕੁਝ ਨੌਜਵਾਨਾਂ ਨੂੰ ਹਾਲ ਹੀ ਵਿੱਚ West Bengal ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਿਸ ਵੱਲੋਂ ਹੁਣ ਉਨ੍ਹਾਂ ਨੌਜਵਾਨਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਸ ਮਾਮਲੇ ਨਾਲ ਜੁੜੇ ਹੋਰ ਤੱਥ ਸਾਹਮਣੇ ਆ ਸਕਣ।
ਪੁਲਿਸ ਦਾ ਕਹਿਣਾ ਹੈ ਕਿ ਧਮਕੀ ਭਰੇ ਈਮੇਲਾਂ ਦੇ ਪਿੱਛੇ ਕੀ ਮਕਸਦ ਸੀ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਨਾਲ ਹੀ ਸਕੂਲਾਂ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ ਤਾਂ ਜੋ ਵਿਦਿਆਰਥੀਆਂ ਅਤੇ ਸਟਾਫ਼ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।
ਅਧਿਕਾਰੀਆਂ ਨੇ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦੇਣ ਦੀ ਅਪੀਲ ਕੀਤੀ ਹੈ।
EDITED BY- HARLEEN KAUR


