टॉप न्यूज़

ਹਾਈਕੋਰਟ ਵੱਲੋਂ ਸੁਖਪਾਲ ਖਹਿਰਾ ਨੂੰ ਵੱਡਾ ਝਟਕਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੁਖਪਾਲ ਖਹਿਰਾ ਨੂੰ ਵੱਡਾ ਝਟਕਾ ਦਿੱਤਾ ਹੈ। ਸੁਖਪਾਲ ਖਹਿਰਾ ਦੀ ਮਾਣਹਾਨੀ ਪਟੀਸ਼ਨ ਖਾਰਜ ਕਰ ਦਿੱਤੀ ਗਈ ਹੈ। ਸੁਖਪਾਲ ਖਹਿਰਾ ਦੇ ਜੱਦੀ ਪਿੰਡ ਵਿੱਚ ਜ਼ਮੀਨ ਤੋਂ ਕਬਜ਼ੇ ਹਟਾਉਣ ਲਈ ਕਾਰਵਾਈ ਸ਼ੁਰੂ ਕੀਤੀ ਗਈ ਸੀ। ਪੰਚਾਇਤੀ ਜ਼ਮੀਨ ਉਤੇ ਕਥਿਤ ਕਬਜ਼ੇ ਲਈ ਅਦਾਲਤ ਨੇ ਸੁਖਪਾਲ ਖਹਿਰਾ ਨੂੰ ਫਟਕਾਰ ਲਗਾਈ। ਅਦਾਲਤ ਦਾ ਮੰਨਣਾ ਹੈ ਕਿ ਵਿਵਾਦਤ ਜ਼ਮੀਨ ਪੰਚਾਇਤੀ ਰਸਤੇ ਦਾ ਹਿੱਸਾ ਬਣਦੀ ਹੈ।
ਅਦਾਲਤ ਨੇ ਕਿਹਾ ਕਿ ਸੁਖਪਾਲ ਖਹਿਰਾ ਨੇ ਕਬਜ਼ਾ ਹਟਾਉਣ ਦੀ ਕਾਰਵਾਈ ਨੂੰ ਮਾਣਹਾਨੀ ਦੇ ਇੱਕ ਕਦਮ ਵਜੋਂ ਦਰਸਾਉਣ ਦੀ ਕੋਸ਼ਿਸ਼ ਕੀਤੀ। ਅਦਾਲਤ ਨੇ ਪਟੀਸ਼ਨ ਨੂੰ ਨਿਆਂਇਕ ਪ੍ਰਕਿਰਿਆ ਦੀ ਦੁਰਵਰਤੋਂ ਵਜੋਂ ਦਰਸਾਇਆ। ਅਦਾਲਤ ਨੇ ਸੁਖਪਾਲ ਸਿੰਘ ਖਹਿਰਾ ‘ਤੇ ₹6 ਲੱਖ ਦਾ ਜੁਰਮਾਨਾ ਲਗਾਇਆ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!