टॉप न्यूज़

ਬਟਾਲਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ

ਪਿਸਤੌਲ ਸਮੇਤ ਨੌਜਵਾਨ ਕਾਬੂ

ਪੰਜਾਬ ਵਿੱਚ ਗੈਂਗਸਟਰਾਂ ਅਤੇ ਅਪਰਾਧਿਕ ਗਤੀਵਿਧੀਆਂ ਖ਼ਿਲਾਫ਼ ਚਲਾਈ ਜਾ ਰਹੀ ਕਾਰਵਾਈ ਦੇ ਵਿਚਕਾਰ ਬਟਾਲਾ ਪੁਲਿਸ ਨੂੰ ਇੱਕ ਮਹੱਤਵਪੂਰਨ ਸਫਲਤਾ ਮਿਲੀ ਹੈ। ਪੁਲਿਸ ਨੇ ਇੱਕ ਅਜਿਹੇ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਬਾਰੇ ਪੁੱਛਗਿੱਛ ਦੌਰਾਨ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਇਸ ਕਾਰਵਾਈ ਤੋਂ ਬਾਅਦ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ ਅਤੇ ਹੁਣ ਜਾਂਚ ਹੋਰ ਤੇਜ਼ ਹੋਣ ਦੀ ਸੰਭਾਵਨਾ ਬਣ ਰਹੀ ਹੈ।
ਐਸਪੀ ਸੰਦੀਪ ਕੁਮਾਰ ਵਡੇਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ ਖ਼ਿਲਾਫ਼ ਚਲਾਏ ਜਾ ਰਹੇ ‘ਆਪ੍ਰੇਸ਼ਨ ਪ੍ਰਹਾਰ-2’ ਤਹਿਤ ਬਟਾਲਾ ਪੁਲਿਸ ਨੂੰ ਇਹ ਸਫਲਤਾ ਹਾਸਲ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਇੰਸਪੈਕਟਰ ਸੁਖਰਾਜ ਸਿੰਘ ਦੀ ਅਗਵਾਈ ਵਾਲੇ ਸੀਆਈਏ ਸਟਾਫ ਅਤੇ ਥਾਣਾ ਡੇਰਾ ਬਾਬਾ ਨਾਨਕ ਦੇ ਐਸਐਚਓ ਅਸ਼ੋਕ ਕੁਮਾਰ ਦੀ ਟੀਮ ਵੱਲੋਂ ਸਾਂਝੇ ਤੌਰ ‘ਤੇ ਕੀਤੀ ਗਈ।
ਪੁਲਿਸ ਮੁਤਾਬਕ ਟੀਮ ਨੇ ਕਾਰਵਾਈ ਦੌਰਾਨ ਆਸ਼ੀਸ਼ ਉਰਫ਼ ਸ਼ੀਪਾ ਵਾਸੀ ਸ਼ਾਹਪੁਰ ਜਾਜਨ ਨੂੰ ਕਾਬੂ ਕੀਤਾ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿੱਚੋਂ ਇੱਕ 30 ਬੋਰ ਪਿਸਤੌਲ ਅਤੇ 30 ਬੋਰ ਦੇ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।
ਇਸ ਮਾਮਲੇ ਸਬੰਧੀ ਪੁਲਿਸ ਨੇ ਥਾਣਾ ਡੇਰਾ ਬਾਬਾ ਨਾਨਕ ਵਿੱਚ ਮੁਲਜ਼ਮ ਖ਼ਿਲਾਫ਼ ਆਰਮਜ਼ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪਰ ਇਸ ਕਾਰਵਾਈ ਦਾ ਸਭ ਤੋਂ ਮਹੱਤਵਪੂਰਨ ਪੱਖ ਪੁੱਛਗਿੱਛ ਦੌਰਾਨ ਸਾਹਮਣੇ ਆਉਣਗੇ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!