टॉप न्यूज़

ਮਹਿਲਾਵਾਂ ਲਈ ਵੱਡੀ ਖੁਸ਼ਖਬਰੀ

CM ਨੇ ਪੂਰਾ ਕੀਤਾ ਵੱਡਾ ਵਾਅਦਾ

ਪੱਛਮੀ ਬੰਗਾਲ ਸਰਕਾਰ ਨੇ 1 ਜੂਨ 2026 ਤੋਂ ਰਾਜ ਦੀਆਂ ਸਰਕਾਰੀ ਬੱਸਾਂ ਵਿੱਚ ਸਾਰੀਆਂ ਮਹਿਲਾਵਾਂ ਲਈ ਮੁਫ਼ਤ ਯਾਤਰਾ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ। ਇਹ ਵਾਅਦਾ BJP ਨੇ ਵਿਧਾਨ ਸਭਾ ਚੋਣਾਂ ਦੌਰਾਨ ਆਪਣੇ ਘੋਸ਼ਣਾ ਪੱਤਰ ਵਿੱਚ ਕੀਤਾ ਸੀ।
ਸਰਕਾਰ ਵੱਲੋਂ ਜਾਰੀ ਹੁਕਮਾਂ ਮੁਤਾਬਕ ਮਹਿਲਾਵਾਂ ਨੂੰ QR ਕੋਡ ਵਾਲੇ ਸਮਾਰਟ ਕਾਰਡ ਜਾਰੀ ਕੀਤੇ ਜਾਣਗੇ। ਇਸ ਲਈ ਆਧਾਰ ਕਾਰਡ, ਵੋਟਰ ਆਈਡੀ, ਸਕੂਲ ਜਾਂ ਕਾਲਜ ਆਈਡੀ, ਪੈਨ ਕਾਰਡ, ਪਾਸਪੋਰਟ ਜਾਂ ਡਰਾਈਵਿੰਗ ਲਾਇਸੈਂਸ ਵਰਗੇ ਦਸਤਾਵੇਜ਼ ਜਮ੍ਹਾਂ ਕਰਵਾਉਣੇ ਹੋਣਗੇ। ਜਦ ਤੱਕ ਸਮਾਰਟ ਕਾਰਡ ਜਾਰੀ ਨਹੀਂ ਹੁੰਦਾ, ਉਦੋਂ ਤੱਕ ਮਹਿਲਾਵਾਂ ਕਿਸੇ ਵੀ ਵੈਧ ਫੋਟੋ ਆਈਡੀ ਨਾਲ ਮੁਫ਼ਤ ਸਫ਼ਰ ਕਰ ਸਕਣਗੀਆਂ। ਕੰਡਕਟਰ ਵੱਲੋਂ ਉਨ੍ਹਾਂ ਨੂੰ “ਜ਼ੀਰੋ ਵੈਲਿਊ ਟਿਕਟ” ਜਾਰੀ ਕੀਤਾ ਜਾਵੇਗਾ। ਸਰਕਾਰ ਦਾ ਕਹਿਣਾ ਹੈ ਕਿ ਇਸ ਯੋਜਨਾ ਦਾ ਮਕਸਦ ਮਹਿਲਾਵਾਂ ਨੂੰ ਸਸ਼ਕਤ ਬਣਾਉਣਾ ਅਤੇ ਟਰਾਂਸਪੋਰਟ ਤੱਕ ਉਨ੍ਹਾਂ ਦੀ ਪਹੁੰਚ ਨੂੰ ਹੋਰ ਆਸਾਨ ਬਣਾਉਣਾ ਹੈ। ਇਹ ਸਹੂਲਤ ਰਾਜ ਦੇ ਛੋਟੇ ਅਤੇ ਲੰਬੇ ਦੋਵਾਂ ਰੂਟਾਂ ‘ਤੇ ਚੱਲਣ ਵਾਲੀਆਂ ਸਰਕਾਰੀ ਬੱਸਾਂ ਵਿੱਚ ਲਾਗੂ ਹੋਵੇਗੀ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!