टॉप न्यूज़

ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ

ਭਿਆਨਕ ਗਰਮੀ ਵਿਚਾਲੇ ਸਕੂਲੀ ਬੱਚਿਆਂ ਤੇ ਕਰਮਚਾਰੀਆਂ ਨੂੰ ਵੱਡੀ ਰਾਹਤ

ਪੰਜਾਬ ਸਣੇ ਪੂਰੇ ਉੱਤਰ ਭਾਰਤ ਵਿੱਚ ਲਗਾਤਾਰ ਗਰਮੀ ਵਧਦੀ ਜਾ ਰਹੀ ਹੈ। ਜਿਸ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਔਖਾ ਹੋਇਆ ਪਿਆ ਹੈ। ਇਸ ਤੱਪਦੀ ਗਰਮੀ ਵਿੱਚ ਬੱਚਿਆਂ ਲਈ ਸਕੂਲ ਜਾਣਾ ਕਿਸੇ ਆਫ਼ਤ ਤੋਂ ਘੱਟ ਨਹੀਂ ਹੈ। ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਹੋਰ ਵੀ ਵੱਧ ਸਕਦਾ ਹੈ। ਅਜਿਹੇ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਗਰਮੀ ਦੀਆਂ ਛੁੱਟੀਆਂ ਦੀ ਬੇਸਬਸਰੀ ਨਾਲ ਉਡੀਕ ਹੈ।
ਇਸ ਭਿਆਨਕ ਗਰਮੀ ਵਿਚਾਲੇ ਪੰਜਾਬ ਦੇ ਸਕੂਲੀ ਬੱਚਿਆਂ ਅਤੇ ਸਰਕਾਰੀ ਕਰਮਚਾਰੀਆਂ ਲਈ ਰਾਹਤ ਵਾਲੀ ਖਬਰ ਸਾਹਮਣੇ ਆਈ ਹੈ। ਸਰਕਾਰ ਵੱਲੋਂ  ਸਰਕਾਰੀ ਦਫਤਰਾਂ ਅਤੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਸਰਕਾਰ ਵੱਲੋਂ ਗਰਮੀ ਨੂੰ ਧਿਆਨ ਵਿੱਚ ਰੱਖਦੇ ਹੋਏ 25 ਮਈ ਦਿਨ ਸੋਮਵਾਰ ਤੋਂ ਸਰਕਾਰੀ ਦਫਤਰਾਂ ਅਤੇ ਸਾਰੇ ਸਕੂਲਾਂ ਵਿੱਚ ਸਾਰੀਆਂ ਕਲਾਸਾਂ ਦਾ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਕੀਤਾ ਗਿਆ ਹੈ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!