
ਜਲੰਧਰ ਦੇ ਕਿਸ਼ਨਪੁਰਾ ਇਲਾਕੇ ਵਿੱਚ ਇੱਕ ਘਰ ਦੇ ਮੰਦਿਰ ਵਿੱਚ ਪੱਖੇ ਕਾਰਨ ਹੋਏ ਸ਼ਾਰਟ ਸਰਕਟ ਕਾਰਨ ਭਿਆਨਕ ਅੱਗ ਲੱਗ ਗਈ। ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰਦੇ ਸਮੇਂ ਇੱਕ ਸਿਲੰਡਰ ਫਟ ਗਿਆ, ਜਿਸ ਨਾਲ 3 ਲੋਕ ਜ਼ਖਮੀ ਹੋ ਗਏ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚੀਆਂ ਅਤੇ ਤਿੰਨ ਘੰਟਿਆਂ ਦੀ ਮਿਹਨਤ ਤੋਂ ਬਾਅਦ ਇਸ ‘ਤੇ ਕਾਬੂ ਪਾਇਆ, ਪਰ ਜਦੋਂ ਤੱਕ ਅੱਗ ‘ਤੇ ਕਾਬੂ ਪਾਇਆ ਗਿਆ ਘਰ ਦੇ ਅੰਦਰ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਸੀ।
EDITED BY- HARLEEN KAUR




