टॉप न्यूज़

ਪੰਜਾਬ ਵਿਚ ਇਸ ਵਾਰ ਦੇਰੀ ਨਾਲ ਹੋਣਗੀਆਂ ਛੁੱਟੀਆਂ?

ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਨੇ ਉੱਤਰ-ਪੱਛਮੀ, ਮੱਧ ਅਤੇ ਪੂਰਬੀ ਭਾਰਤ ਦੇ ਮੈਦਾਨੀ ਇਲਾਕਿਆਂ ਲਈ ਭਿਆਨਕ ਗਰਮੀ ਅਤੇ ‘ਲੂ’ ਨੂੰ ਲੈ ਕੇ ਵੱਡੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 6 ਤੋਂ 7 ਦਿਨਾਂ ਦੌਰਾਨ ਕਈ ਰਾਜਾਂ ਵਿੱਚ ਤਾਪਮਾਨ ਵਿੱਚ ਤੇਜ਼ ਵਾਧਾ ਹੋ ਸਕਦਾ ਹੈ ਅਤੇ ਲੋਕਾਂ ਨੂੰ ਦਿਨ ਦੇ ਸਮੇਂ ਘਰੋਂ ਬਾਹਰ ਨਿਕਲਣ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਪੰਜਾਬ ਵਿਚ ਵੀ ਛੁੱਟੀਆਂ ਦਾ ਐਲਾਨ ਹੋਣ ਜਾ ਰਿਹਾ ਹੈ। ਇਸ ਦੌਰਾਨ ਗਰਮੀ ਤੋਂ ਬਚਾਅ ਲਈ ਜ਼ਿਆਦਾਤਰ ਸੂਬਿਆਂ ਨੇ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਹੁਣ ਪੰਜਾਬ ਵਿਚ ਵੀ ਛੁੱਟੀਆਂ ਦਾ ਐਲਾਨ ਹੋਣ ਜਾ ਰਿਹਾ ਹੈ।
ਸੂਤਰਾਂ ਮੁਤਾਬਕ ਖਬਰ ਆ ਰਹੀ ਹੈ ਕਿ ਪੰਜਾਬ ਸਰਕਾਰ ਤੈਅ ਸ਼ਡਿਊਲ ਮੁਤਾਬਕ ਹੀ ਛੁੱਟੀਆਂ ਐਲਾਨ ਕਰ ਸਕਦੀ ਹੈ। ਸੂਬੇ ਵਿਚ ਆਮ ਕਰਕੇ ਛੁੱਟੀਆਂ ਪਹਿਲੀ ਜੂਨ ਨੂੰ ਹੀ ਹੁੰਦੀਆਂ ਹਨ। ਇਸ ਲਈ ਪੂਰੀ ਸੰਭਾਵਨਾ ਹੈ ਕਿ ਪੰਜਾਬ ਵਿਚ ਇਸ ਵਾਰ ਵੀ ਇਕ ਜੂਨ ਤੋਂ 6 ਜਾਂ 7 ਜੁਲਾਈ ਤੱਕ ਛੁੱਟੀਆਂ ਦਾ ਐਲਾਨ ਹੋ ਸਕਦਾ ਹੈ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!