टॉप न्यूज़

ਮਸ਼ਹੂਰ ਰੈਪਰ ਅਤੇ ਗਾਇਕ ਯੋ ਯੋ ਹਨੀ ਸਿੰਘ ਨੇ ਤਰੁਣ ਚੁੱਘ ਨਾਲ ਕੀਤੀ ਮੁਲਾਕਾਤ

ਨੌਜਵਾਨਾਂ ਨੂੰ ਕੀਤੀ ਇਹ ਅਪੀਲ

ਮਸ਼ਹੂਰ ਰੈਪਰ ਅਤੇ ਗਾਇਕ ਯੋ ਯੋ ਹਨੀ ਸਿੰਘ ਨੇ ਮੰਗਲਵਾਰ ਨੂੰ ਦਿੱਲੀ ਵਿੱਚ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨਾਲ ਮੁਲਾਕਾਤ ਕੀਤੀ ਹੈ। ਪੰਜਾਬ ਵਿੱਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਹੁਣ ਹਨੀ ਸਿੰਘ ਨੇ ਜੁੜ ਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਸਮਰਥਨ ਜਤਾਇਆ ਹੈ।

ਤਰੁਣ ਚੁੱਘ ਨੇ ਕਿਹਾ ਕਿ “ਅੱਜ ਪੰਜਾਬ ਦੀ ਸ਼ਾਨ, ਨੌਜਵਾਨਾਂ ਦੇ ਦਿਲਾਂ ‘ਤੇ ਰਾਜ ਕਰਨ ਵਾਲੇ ਪ੍ਰਸਿੱਧ ਗਾਇਕ ਯੋ ਯੋ ਹਨੀ ਸਿੰਘ ਜੀ ਨਾਲ ਮੁਲਾਕਾਤ ਹੋਈ ਅਤੇ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦੇ ਸੰਕਲਪ ‘ਤੇ ਸਾਰਥਕ ਚਰਚਾ ਕੀਤੀ।ਇਸ ਦੌਰਾਨ ਦੋਵਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ, ਖਾਸ ਕਰਕੇ “ਚਿੱਟੇ” ਆਦਿ ਤੋਂ ਬਚਾਉਣਾ ਬੇਹੱਦ ਜ਼ਰੂਰੀ ਹੈ ਤਾਂ ਜੋ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਰਹਿ ਸਕੇ।

ਹਨੀ ਸਿੰਘ ਨੇ ਕਿਹਾ ਕਿ ਉਹ ਭਾਜਪਾ ਅਤੇ ਤਰੁਣ ਚੁੱਘ ਨਾਲ ਮਿਲ ਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਮੁਹਿੰਮ ਵਿੱਚ ਕੰਮ ਕਰਨਗੇ ਅਤੇ ਨੌਜਵਾਨਾਂ ਨੂੰ ਇਸ ਖ਼ਤਰਨਾਕ ਲਤ ਤੋਂ ਬਾਹਰ ਕੱਢਣ ਦੀ ਕੋਸ਼ਿਸ਼ ਕਰਨਗੇ। ਤਰੁਣ ਚੁੱਘ ਅਤੇ ਹਨੀ ਸਿੰਘ ਨੇ ਕਿਹਾ ਕਿ ਪੰਜਾਬ ਗੁਰੂਆਂ, ਬਹਾਦਰੀ, ਮਜ਼ਬੂਤ ਕੱਦ-ਕਾਠ ਅਤੇ ਖ਼ੂਬਸੂਰਤੀ ਦੀ ਧਰਤੀ ਹੈ ਅਤੇ ਉਸੇ ਪੰਜਾਬ ਨੂੰ ਮੁੜ ਸੁਰਜੀਤ ਕਰਨ ਦੀ ਲੋੜ ਹੈ।

ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ਗੁਰੂਆਂ, ਸੰਤਾਂ, ਪੈਗੰਬਰਾਂ ਅਤੇ ਪੰਜ ਦਰਿਆਵਾਂ ਦੀ ਪਵਿੱਤਰ ਧਰਤੀ ਹੈ ਪਰ ਅੱਜ ਨਸ਼ਿਆਂ ਦਾ ਜ਼ਹਿਰ ਹਜ਼ਾਰਾਂ ਪਰਿਵਾਰਾਂ ਅਤੇ ਨੌਜਵਾਨਾਂ ਦੀ ਜ਼ਿੰਦਗੀ ਬਰਬਾਦ ਕਰ ਰਿਹਾ ਹੈ। ਉਨ੍ਹਾਂ ਨੇ “ਚਿੱਟਾ” ਦੇ ਫੈਲਾਅ ਨੂੰ ਸੁਨਾਮੀ ਦੱਸਿਆ ਅਤੇ ਕਿਹਾ ਕਿ ਸਮਾਜ ਦੇ ਹਰ ਵਰਗ ਨੂੰ ਇਸਨੂੰ ਰੋਕਣ ਲਈ ਅੱਗੇ ਆਉਣਾ ਚਾਹੀਦਾ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!