टॉप न्यूज़
ਪੰਜਾਬ ‘ਚ ਛੁੱਟੀਆਂ ਨੂੰ ਲੈ ਕੇ ਵੱਡੀ ਅਪਡੇਟ, ਜਾਣੋ ਕਦੋਂ ਸਕੂਲ ਹੋਣਗੇ ਬੰਦ?

ਪੰਜਾਬ ਵਿੱਚ ਅਸਮਾਨੋਂ ਵਰ੍ਹਦੀ ਅੱਗ ਕਾਰਨ ਲੋਕ ਲਗਾਤਾਰ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਹੀਟਵੇਵ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ।
ਹਾਲਾਂਕਿ ਕਈ ਸੂਬਿਆਂ ਵਿੱਚ ਭੱਖਦੀ ਗਰਮੀ ਨੂੰ ਦੇਖਦਿਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ 25 ਮਈ ਤੋਂ ਲੈ ਕੇ 2 ਜੂਨ ਤੱਕ ਕਹਿਰ ਦੀ ਗਰਮੀ ਦੀ ਭਵਿੱਖਬਾਣੀ ਕੀਤੀ ਗਈ। ਇਸ ਵਿਚਾਲੇ ਪੰਜਾਬ ਵਿੱਚ ਛੁੱਟੀਆਂ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਇਸ ਦੌਰਾਨ ਸਰਕਾਰ ਵੱਲੋਂ ਬੱਚਿਆ ਨੂੰ ਵੱਡੀ ਰਾਹਤ ਦਿੱਤੀ ਹੈ। ਚੰਡੀਗੜ੍ਹ ਅਤੇ ਹਰਿਆਣਾ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਵਿੱਚ ਲਗਾਤਾਰ ਵੱਧ ਰਹੀ ਗਰਮੀ ਅਤੇ ਹੀਟ ਵੇਵ ਦੇ ਖ਼ਤਰੇ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਸਕੂਲੀ ਬੱਚਿਆਂ ਲਈ ਵੱਡਾ ਫੈਸਲਾ ਲਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਦੇ ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਮੁਤਾਬਕ 23 ਮਈ 2026 ਤੋਂ 30 ਜੂਨ 2026 ਤੱਕ ਸਾਰੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਰਹਿਣਗੀਆਂ।




