
ਇੰਡੀਗੋ ਫਲਾਈਟ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਇੱਕ ਵਾਰ ਫਿਰ ਤੋਂ ਹਵਾਈ ਯਾਤਰੀਆਂ ਵਿਚਾਲੇ ਚਿੰਤਾ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਦਰਅਸਲ, ਜਹਾਜ਼ ਵਿੱਚੋਂ ਧੂੰਆਂ ਨਿਕਲਦਾ ਦੇਖ ਕੇ ਬੈਂਗਲੁਰੂ ਹਵਾਈ ਅੱਡੇ ‘ਤੇ ਇੰਡੀਗੋ ਦੀ ਇੱਕ ਉਡਾਣ ਨੂੰ ਐਮਰਜੈਂਸੀ ਸਥਿਤੀ ਵਿੱਚ ਖਾਲੀ ਕਰਵਾ ਲਿਆ ਗਿਆ।
ਬੈਂਗਲੁਰੂ ਤੋਂ ਚੇਨਈ ਜਾ ਰਹੀ ਇੰਡੀਗੋ ਦੀ ਫਲਾਈਟ 6E 6017 ਟੇਕਆਫ ਲਈ ਰਨਵੇਅ ਦੇ ਨੇੜੇ ਆ ਰਹੀ ਸੀ ਜਦੋਂ ਅਚਾਨਕ ਧੂੰਆਂ ਦਿਖਾਈ ਦਿੱਤਾ।ਘਟਨਾ ਵਾਪਰਨ ਤੋਂ ਤੁਰੰਤ ਬਾਅਦ ਸਾਰੇ ਯਾਤਰੀਆਂ ਅਤੇ ਚਾਲਕ ਦਲ ਦੇ ਮੈਂਬਰਾਂ ਨੂੰ ਜਹਾਜ਼ ਤੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਹਾਲਾਂਕਿ, ਘਟਨਾ ਦੇ ਪਿੱਛੇ ਦਾ ਕਾਰਨ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
EDITED BY- HARLEEN KAUR


