टॉप न्यूज़

ਆਸਾਰਾਮ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ

ਨਾਬਾਲਿਗ ਨਾਲ ਜਬਰ ਜਨਾਹ ਮਾਮਲੇ ‘ਚ ਉਮਰ ਕੈਦ ਬਰਕਰਾਰ

ਨਾਬਾਲਿਗ ਨਾਲ ਜਬਰ ਜਨਾਹ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ Asaram ਨੂੰ Rajasthan High Court ਤੋਂ ਕੋਈ ਰਾਹਤ ਨਹੀਂ ਮਿਲੀ। ਹਾਈਕੋਰਟ ਨੇ ਹੇਠਲੀ ਅਦਾਲਤ ਵੱਲੋਂ ਸੁਣਾਈ ਗਈ ਉਮਰ ਕੈਦ ਦੀ ਸਜ਼ਾ ਨੂੰ ਬਰਕਰਾਰ ਰੱਖਦਿਆਂ ਆਸਾਰਾਮ ਨੂੰ ਤੁਰੰਤ ਸਰੰਡਰ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।

ਜੋਧਪੁਰ ਬੈਂਚ ਨੇ ਮਾਮਲੇ ਦੀ ਸੁਣਵਾਈ ਦੌਰਾਨ ਕਈ ਕਾਨੂੰਨੀ ਅਤੇ ਤਕਨੀਕੀ ਪੱਖਾਂ ‘ਤੇ ਵਿਚਾਰ ਕੀਤਾ। ਅਦਾਲਤ ਨੇ ਗੈਂਗਰੇਪ ਅਤੇ ਸਾਜ਼ਿਸ਼ ਵਰਗੀਆਂ ਧਾਰਾਵਾਂ ਨੂੰ ਹਟਾ ਦਿੱਤਾ ਪਰ ਇਸ ਦੇ ਬਾਵਜੂਦ ਆਸਾਰਾਮ ਦੀ ਸਜ਼ਾ ਵਿੱਚ ਕੋਈ ਰਾਹਤ ਨਹੀਂ ਦਿੱਤੀ ਗਈ।

ਅਦਾਲਤ ਨੇ ਕਿਹਾ ਕਿ ਮੌਜੂਦਾ ਸਬੂਤਾਂ ਦੇ ਆਧਾਰ ‘ਤੇ ਗੈਂਗਰੇਪ ਸਾਬਤ ਨਹੀਂ ਹੁੰਦਾ, ਇਸ ਲਈ ਉਹ ਧਾਰਾਵਾਂ ਰੱਦ ਕੀਤੀਆਂ ਜਾਂਦੀਆਂ ਹਨ। ਹਾਲਾਂਕਿ, ਜਬਰ ਜਨਾਹ ਅਤੇ POCSO Act ਤਹਿਤ ਲੱਗੇ ਗੰਭੀਰ ਦੋਸ਼ ਕਾਇਮ ਰਹਿਣਗੇ ਅਤੇ ਉਮਰ ਕੈਦ ਦੀ ਸਜ਼ਾ ਜਿਉਂ ਦੀ ਤਿਉਂ ਰਹੇਗੀ।

ਅਦਾਲਤ ਨੇ ਇਸ ਮਾਮਲੇ ਵਿਚ ਸਹਿ-ਦੋਸ਼ੀ ਸ਼ਿਲਪੀ ਅਤੇ ਸ਼ਰਤਚੰਦਰ ਨੂੰ ਵੀ ਬਰੀ ਕਰ ਦਿੱਤਾ। ਫਿਲਹਾਲ ਆਸਾਰਾਮ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਸੀ ਪਰ ਹਾਈਕੋਰਟ ਨੇ ਪੈਰੋਲ ਖਤਮ ਕਰਦਿਆਂ ਤੁਰੰਤ ਆਤਮ ਸਮਰਪਣ ਕਰਨ ਦੇ ਹੁਕਮ ਦਿੱਤੇ ਹਨ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!