टॉप न्यूज़

ਪੰਜਾਬ ’ਚ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ

ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਸਰਕਾਰੀ ਮੁਲਾਜ਼ਮਾਂ ਅਤੇ ਵਿਦਿਆਰਥੀਆਂ ਲਈ ਅਹਿਮ ਖਬਰ ਹੈ। ਦੱਸ ਦੇਈਏ ਕਿ ਪੰਜਾਬ ਰਾਜ ’ਚ ਨਗਰ ਨਿਗਮ/ਨਗਰ ਕੌਂਸਲ ਦੀਆਂ ਚੋਣਾਂ ਦੀ ਗਿਣਤੀ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਹਰਪ੍ਰੀਤ ਸਿੰਘ (ਆਈ.ਏ.ਐੱਸ.) ਵੱਲੋਂ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ਜਿੱਥੇ ਗਿਣਤੀ ਕੇਂਦਰ ਬਣਾਏ ਗਏ ਹਨ, ’ਚ ਮਿਤੀ 29 ਮਈ, 2026 ਨੂੰ ਛੁੱਟੀ ਐਲਾਨ ਕੀਤੀ ਗਈ ਹੈ।

ਜ਼ਿਲ੍ਹਾ ਬਰਨਾਲਾ ’ਚ ਵੋਟਾਂ ਦੀ ਗਿਣਤੀ ਲਈ ਐਸ.ਡੀ. ਕਾਲਜ, ਬਰਨਾਲਾ, ਪੀ.ਐਮ.ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਭਦੌੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਧਨੌਲਾ ਵਿਖੇ ਗਿਣਤੀ ਕੇਂਦਰ ਬਣਾਏ ਗਏ ਹਨ। ਗਿਣਤੀ ਦੇ ਇਸ ਅਹਿਮ ਕੰਮ ਨੂੰ ਨਿਰਵਿਘਨ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਗਿਣਤੀ ਕੇਂਦਰਾਂ ’ਚ ਕਿਸੇ ਵੀ ਅਣ-ਅਧਿਕਾਰਤ ਵਿਅਕਤੀ ਦੇ ਦਾਖਲੇ ਨੂੰ ਰੋਕਣ ਲਈ ਇਹ ਫੈਸਲਾ ਲਿਆ ਗਿਆ ਹੈ।

ਜਾਣਕਾਰੀ ਲਈ ਦੱਸ ਦੇਈਏ ਕਿ ਪੰਜਾਬ ਵਿੱਚ 28 ਮਈ ਨੂੰ ਵੀ ਛੁੱਟੀ ਰਹੇਗੀ। ਮੁੱਖ ਸਕੱਤਰ ਕੇਏਪੀ ਸਿਨਹਾ ਨੇ ਇਸ ਸੰਬੰਧੀ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਇੱਕ ਨੋਟੀਫਿਕੇਸ਼ਨ ਭੇਜਿਆ ਹੈ। ਜਿਸ ਦੇ ਮੱਦੇਨਜ਼ਰ ਸਾਰੇ ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ ਹੁਣ 28 ਮਈ ਨੂੰ ਬੰਦ ਰਹਿਣਗੇ। ਜਾਣਕਾਰੀ ਲਈ ਦੱਸ ਦੇਈਏ ਕਿ ਪੰਜਾਬ ਵਿੱਚ ਈਦ ਦੀ ਛੁੱਟੀ ਬਦਲੀ ਗਈ ਹੈ। ਸਰਕਾਰ ਦੇ ਨੋਟੀਫਿਕੇਸ਼ਨ ਅਨੁਸਾਰ, ਈਦ ਦੀ ਛੁੱਟੀ ਪਹਿਲਾਂ 27 ਮਈ ਨੂੰ ਹੋਣੀ ਸੀ। ਪਰ ਸਰਕਾਰ ਨੇ ਇਹ ਫੈਸਲਾ ਭਾਰਤ ਸਰਕਾਰ ਦੁਆਰਾ ਸੋਧ ਤੋਂ ਬਾਅਦ ਲਿਆ, ਕਿ ਛੁੱਟੀ 28 ਮਈ ਨੂੰ ਹੋਏਗੀ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!