टॉप न्यूज़
ਇੱਥੇ ਕੱਲ ਫੇਰ ਛੁੱਟੀ, ਜਾਣੋ ਕੀ ਬਣਿਆ ਕਾਰਨ?

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ, ਵਿਦਿਆਰਥੀਆਂ ਅਤੇ ਆਮ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਸੂਬੇ ਵਿੱਚ 29 ਮਈ ਦੀ ਛੁੱਟੀ ਨੂੰ ਲੈ ਕੇ ਵੱਡਾ ਫੈਸਲਾ ਸਾਹਮਣੇ ਆਇਆ ਹੈ, ਜਿਸ ਕਾਰਨ ਸਕੂਲਾਂ, ਕਾਲਜਾਂ ਅਤੇ ਕਈ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਪ੍ਰਭਾਵਿਤ ਰਹੇਗਾ। ਇਹ ਐਲਾਨ ਆਉਂਦੇ ਹੀ ਲੋਕਾਂ ਵਿੱਚ ਚਰਚਾਵਾਂ ਸ਼ੁਰੂ ਹੋ ਗਈਆਂ ਹਨ।
ਇਸ ਸਬੰਧੀ ਮੁੱਖ ਸਕੱਤਰ ਕੇਏਪੀ ਸਿਨਹਾ ਵੱਲੋਂ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। 29 ਮਈ ਨੂੰ ਵੀ ਕੁਝ ਇਲਾਕਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੀ ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਜ਼ਿਲ੍ਹਾ ਬਰਨਾਲਾ ਵਿੱਚ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟਰੇਟ ਹਰਪ੍ਰੀਤ ਸਿੰਘ ਵੱਲੋਂ ਉਹਨਾਂ ਵਿਦਿਅਕ ਅਦਾਰਿਆਂ ਵਿੱਚ 29 ਮਈ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਜਿੱਥੇ ਗਿਣਤੀ ਕੇਂਦਰ ਬਣਾਏ ਗਏ ਹਨ।
ਜਾਣਕਾਰੀ ਮੁਤਾਬਕ ਬਰਨਾਲਾ ਦੇ ਐਸ.ਡੀ. ਕਾਲਜ, ਬਰਨਾਲਾ, ਪੀਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਭਦੌੜ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਧਨੌਲਾ ਨੂੰ ਵੋਟਾਂ ਦੀ ਗਿਣਤੀ ਲਈ ਕੇਂਦਰ ਵਜੋਂ ਚੁਣਿਆ ਗਿਆ ਹੈ। ਗਿਣਤੀ ਦੇ ਕੰਮ ਨੂੰ ਸੁਚੱਜੇ ਅਤੇ ਸ਼ਾਂਤੀਪੂਰਵਕ ਢੰਗ ਨਾਲ ਪੂਰਾ ਕਰਨ ਲਈ ਇਹ ਫੈਸਲਾ ਲਿਆ ਗਿਆ ਹੈ ਤਾਂ ਜੋ ਗਿਣਤੀ ਕੇਂਦਰਾਂ ਵਿੱਚ ਕਿਸੇ ਵੀ ਅਣਅਧਿਕਾਰਤ ਵਿਅਕਤੀ ਦਾ ਦਾਖਲਾ ਨਾ ਹੋ ਸਕੇ।
ਇਸ ਫੈਸਲੇ ਨਾਲ ਵਿਦਿਆਰਥੀਆਂ ਅਤੇ ਸਰਕਾਰੀ ਕਰਮਚਾਰੀਆਂ ਨੂੰ ਦੋ ਦਿਨ ਦੀ ਰਾਹਤ ਮਿਲੇਗੀ, ਜਦਕਿ ਚੋਣ ਪ੍ਰਕਿਰਿਆ ਨੂੰ ਵੀ ਬਿਨਾਂ ਰੁਕਾਵਟ ਪੂਰਾ ਕਰਨ ਵਿੱਚ ਮਦਦ ਮਿਲੇਗੀ। ਹੁਣ ਲੋਕਾਂ ਦੀ ਨਜ਼ਰ ਇਸ ਗੱਲ ‘ਤੇ ਟਿਕੀ ਹੋਈ ਹੈ ਕਿ ਵੋਟਾਂ ਦੀ ਗਿਣਤੀ ਤੋਂ ਬਾਅਦ ਸਥਾਨਕ ਨਿਗਮਾਂ ਵਿੱਚ ਕਿਹੜੀ ਪਾਰਟੀ ਬਾਜ਼ੀ ਮਾਰਦੀ ਹੈ।
EDITED BY- HARLEEN KAUR




