टॉप न्यूज़

ਪੰਜਾਬ ਵਿੱਚ ਮੀਂਹ ਅਤੇ ਗੜ੍ਹੇ ਪੈਣ ਨੂੰ ਲੈ ਕੇ ਰੈੱਡ ਅਲਰਟ ਜਾਰੀ

ਚੱਲਣਗੀਆਂ ਤੇਜ਼ ਹਵਾਵਾਂ

ਪਿਛਲੇ ਦਿਨਾਂ ਤੋਂ ਪੈ ਰਹੀ ਕੜਾਕੇ ਦੀ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ। ਦੱਸ ਦਈਏ ਕਿ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਮਿਜਾਜ਼ ਬਦਲ ਲਿਆ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਅੱਜ (29 ਮਈ) ਨੂੰ ਮੀਂਹ, ਤੇਜ਼ ਗਰਜ ਅਤੇ ਬਿਜਲੀ ਚਮਕਣ ਨੂੰ ਲੈਕੇ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਗੜੇਮਾਰੀ ਵੀ ਹੋ ਸਕਦੀ ਹੈ। ਕੁਝ ਇਲਾਕਿਆਂ ਵਿੱਚ ਲੂ ਵਗਣ ਦੀ ਸੰਭਾਵਨਾ ਹੈ।

70 ਤੋਂ 80 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਉਮੀਦ ਹੈ। ਕੱਲ੍ਹ ਦੇ ਮੁਕਾਬਲੇ ਵੱਧ ਤੋਂ ਵੱਧ ਤਾਪਮਾਨ 2.1 ਡਿਗਰੀ ਘੱਟ ਗਿਆ ਹੈ। ਹੁਣ ਇਹ ਆਮ ਦੇ ਨੇੜੇ ਹੈ। ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 1 ਤੋਂ 4 ਡਿਗਰੀ ਘੱਟ ਹੋਇਆ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 35.4 ਡਿਗਰੀ ਦਰਜ ਕੀਤਾ ਗਿਆ।

ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਤੇਜ਼ ਗਰਜ, ਬਿਜਲੀ ਅਤੇ ਗੜੇ ਪੈਣ ਦੀ ਸੰਭਾਵਨਾ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!