टॉप न्यूज़

ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜਾਜ਼

13 ਜ਼ਿਲ੍ਹਿਆਂ 'ਚ ਹਨੇਰੀ ਅਤੇ ਤੂਫਾਨ ਦਾ ਅਲਰਟ

ਪੰਜਾਬ ਵਿੱਚ ਮੌਸਮ ਨੇ ਮਿਜਾਜ਼ ਬਦਲ ਲਿਆ ਹੈ। ਅੱਜ ਜਿੱਥੇ ਪੰਜਾਬ ਵਿੱਚ ਮੀਂਹ ਅਤੇ ਹਨੇਰੀ ਨੂੰ ਲੈਕੇ ਅਲਰਟ ਜਾਰੀ ਕੀਤਾ ਗਿਆ ਸੀ, ਉੱਥੇ ਹੀ ਅੱਜ ਪਠਾਨਕੋਟ ਵਿੱਚ ਗੜ੍ਹੇ ਪਏ। ਉੱਥੇ ਹੀ ਮੁਹਾਲੀ ਅਤੇ ਜਲੰਧਰ ਵਿੱਚ ਵੀ ਮੀਂਹ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਨੇ ਅਗਲੇ 2 ਘੰਟੇ ਵਿੱਚ ਟ੍ਰਾਈਸਿਟੀ ਭਾਵ ਕਿ ਚੰਡੀਗੜ੍ਹ, ਮੋਹਾਲੀ ਅਤੇ ਪੰਚਕੁਲਾ ਸਣੇ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਦਿੱਤੀ ਹੈ।

ਇਨ੍ਹਾਂ ਵਿੱਚ ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ (ਰਾਜਪੁਰਾ), ਰੂਪਨਗਰ, ਲੁਧਿਆਣਾ, ਜਲੰਧਰ, ਕਪੂਰਥਲਾ, ਤਰਨਤਾਰਨ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਗੁਰਦਾਸਪੁਰ ਅਤੇ ਪਠਾਨਕੋਟ ਸ਼ਾਮਲ ਹਨ।

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਅਨੁਸਾਰ, ਪਹਾੜੀ ਖੇਤਰਾਂ ਵਿੱਚ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ ਹੈ। ਵਿਭਾਗ ਦਾ ਕਹਿਣਾ ਹੈ ਕਿ 4 ਜੂਨ ਤੱਕ ਗਰਮੀ ਦੀ ਲਹਿਰ ਪੂਰੀ ਤਰ੍ਹਾਂ ਘੱਟ ਜਾਵੇਗੀ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!