टॉप न्यूज़

ਪੰਜਾਬ ਅਤੇ ਚੰਡੀਗੜ੍ਹ ‘ਚ 6 ਦਿਨ ਚੱਲੇਗੀ ਲੂ

ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ 18 ਮਈ ਤੋਂ ਭਿਆਨਕ ਗਰਮੀ ਪੈਣ ਦੀ ਸੰਭਾਵਨਾ ਹੈ। ਅਗਲੇ ਛੇ ਦਿਨਾਂ ਤੱਕ ਲੂ ਚੱਲੇਗੀ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਪੰਜ ਜ਼ਿਲ੍ਹਿਆਂ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ਲਈ ਲੂ ਨੂੰ ਲੈਕੇ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਮੌਸਮ ਖੁਸ਼ਕ ਰਹੇਗਾ। ਐਤਵਾਰ ਦੇ ਮੁਕਾਬਲੇ ਤਾਪਮਾਨ ਵਿੱਚ 1.2 ਡਿਗਰੀ ਦਾ ਵਾਧਾ ਹੋਇਆ ਹੈ ਅਤੇ ਹੁਣ ਆਮ ਦੇ ਨੇੜੇ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 43.1 ਡਿਗਰੀ ਦਰਜ ਕੀਤਾ ਗਿਆ।

ਅਗਲੇ ਤਿੰਨ ਦਿਨ ਇਦਾਂ ਦਾ ਰਹੇਗਾ ਮੌਸਮ

19 ਮਈ – ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਅਤੇ ਸੰਗਰੂਰ ਜ਼ਿਲ੍ਹਿਆਂ ਦੇ ਕੁਝ ਖੇਤਰਾਂ ਵਿੱਚ ਲੂ ਚੱਲਣ ਦੀ ਸੰਭਾਵਨਾ ਹੈ।

20 ਮਈ – ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ, ਪਾਤੜਾਂ ਸਾਹਿਬ (ਨਵਾਂਗੜ੍ਹ ਸਾਹਿਬ) ਅਤੇ ਹਲਕਾ ਮੌੜ ਦੇ ਕੁਝ ਇਲਾਕਿਆਂ ਵਿੱਚ ਹੀਟ ਵੇਵ ਦੇ ਹਾਲਾਤ ਹਨ।

21 ਮਈ – ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਅਤੇ ਸੰਗਰੂਰ ਜ਼ਿਲ੍ਹਿਆਂ ਦੇ ਕੁਝ ਖੇਤਰਾਂ ਵਿੱਚ ਹੀਟ ਵੇਵ ਦੇ ਹਾਲਾਤ ਬਣ ਸਕਦੇ ਹਨ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!