टॉप न्यूज़
ਪੰਜਾਬ ਦੇ 8 ਜ਼ਿਲ੍ਹਿਆਂ ‘ਚ ਬਹੁਤ ਭਾਰੀ ਮੀਂਹ ਤੇ ਤੂਫਾਨ ਦੀ ਚਿਤਾਵਨੀ

ਅੱਜ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲ ਗਿਆ ਹੈ। ਮੋਹਾਲੀ ਅਤੇ ਜਲੰਧਰ ਵਿੱਚ ਸਵੇਰੇ ਬੂੰਦਾਬਾਂਦੀ ਹੋਈ। ਅਗਲੇ ਤਿੰਨ ਦਿਨਾਂ ਵਿੱਚ ਮੀਂਹ ਅਤੇ ਗਰਜ ਨਾਲ ਤੂਫ਼ਾਨ ਆਵੇਗਾ। ਹਵਾ ਦੀ ਗਤੀ 60-70 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਜਾਵੇਗੀ। ਗੜੇਮਾਰੀ ਵੀ ਸੰਭਾਵਨਾ ਦੱਸੀ ਜਾ ਰਹੀ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਅਨੁਸਾਰ 29 ਅਤੇ 30 ਮਈ ਨੂੰ ਚੰਡੀਗੜ੍ਹ ਅਤੇ ਪੰਜਾਬ ਦੇ 51% ਤੋਂ 75% ਇਲਾਕਿਆਂ ਵਿੱਚ ਮੀਂਹ ਜਾਂ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਮੀਂਹ ਅਤੇ ਤੂਫਾਨ ਦੀ ਸੰਭਾਵਨਾ
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਸੁਰੇਂਦਰ ਪਾਲ ਅਨੁਸਾਰ 28 ਅਤੇ 29 ਤਰੀਕ ਨੂੰ ਕੁਝ ਥਾਵਾਂ ਉਤੇ 60-70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫ਼ਾਨ ਆਵੇਗਾ ਅਤੇ ਹਵਾ ਦੀ ਗਤੀ 80 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ। 30 ਤਰੀਕ ਨੂੰ 50-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਗਰਜ-ਤੂਫ਼ਾਨ ਆਉਣ ਦੀ ਸੰਭਾਵਨਾ ਹੈ। 28 ਅਤੇ 29 ਤਰੀਕ ਨੂੰ ਕੁਝ ਥਾਵਾਂ ਉਤੇ ਗੜੇਮਾਰੀ ਹੋ ਸਕਦੀ ਹੈ। 29 ਅਤੇ 30 ਤਰੀਕ ਨੂੰ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
EDITED BY- HARLEEN KAUR




