टॉप न्यूज़
Actor Yograj Singh ਨੂੰ ਵੱਡੀ ਰਾਹਤ
ਔਰਤਾਂ ਬਾਰੇ ਇਤਰਾਜ਼ਯੋਗ ਟਿੱਪਣੀ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ

ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਦੇ ਪਿਤਾ ਅਤੇ ਅਦਾਕਾਰ ਯੋਗਰਾਜ ਸਿੰਘ ਨੂੰ ਔਰਤਾਂ ਵਿਰੁੱਧ ਕਥਿਤ ਅਪਮਾਨਜਨਕ ਟਿੱਪਣੀਆਂ ਦੇ ਮਾਮਲੇ ਵਿੱਚ ਰਾਹਤ ਮਿਲੀ ਹੈ। ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵੱਲੋਂ ਉਨ੍ਹਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰਨ ਤੋਂ ਬਾਅਦ ਉਨ੍ਹਾਂ ਨੇ ਹਾਈ ਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ।
ਇਸ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਹੋਈ, ਜਿੱਥੇ ਅਦਾਲਤ ਨੇ ਯੋਗਰਾਜ ਸਿੰਘ ਨੂੰ ਜ਼ਮਾਨਤ ਦੇ ਦਿੱਤੀ। ਇਹ ਮਾਮਲਾ ਵੈੱਬ ਸੀਰੀਜ਼ ” ਲੁੱਖੇ ” ਦੇ ਇੱਕ ਵਾਇਰਲ ਵੀਡੀਓ ਕਲਿੱਪ ਨਾਲ ਸਬੰਧਤ ਹੈ, ਜਿਸ ਵਿੱਚ ਯੋਗਰਾਜ ਸਿੰਘ ਦੇ ਕਿਰਦਾਰ ਵੱਲੋਂ ਕਥਿਤ ਤੌਰ ‘ਤੇ ਔਰਤਾਂ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਸੀ।
EDITED BY- HARLEEN KAUR




