टॉप न्यूज़

CM ਮਾਨ ਵੱਲੋਂ ਬੱਸ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਰੁਪਏ ਦਾ ਐਲਾਨ

ਅੰਮ੍ਰਿਤਸਰ ਤੋਂ ਜੰਮੂ ਜਾ ਰਹੀ ਇੱਕ ਟੂਰਿਸਟ ਬੱਸ ਅੱਜ (ਸ਼ੁੱਕਰਵਾਰ) ਸਵੇਰੇ ਕਸਬਾ ਕਲੇਰ ਖੁਰਦ ਕਸਬੇ ਨੇੜੇ ਰਾਸ਼ਟਰੀ ਰਾਜਮਾਰਗ ਉਤੇ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿਚ 2 ਵਿਦਿਆਰਥੀਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਦੱਸੇ ਜਾ ਰਹੇ ਹਨ।
ਸ਼ੁਰੂਆਤੀ ਜਾਂਚ ਮੁਤਾਬਕ ਇਹ ਹਾਦਸਾ ਬੱਸ ਦੇ ਸੰਤੁਲਨ ਗੁਆਉਣ ਕਾਰਨ ਵਾਪਰਿਆ, ਜਿਸ ਕਾਰਨ ਇਹ ਸੜਕ ਉਤੇ ਪਲਟ ਗਈ। ਬੱਸ ਦੇ ਪਲਟਣ ਤੋਂ ਤੁਰੰਤ ਬਾਅਦ ਨੇੜੇ ਤੋਂ ਨਿਕਲ ਰਹੇ ਤਿੰਨ ਤੋਂ ਚਾਰ ਹੋਰ ਵਾਹਨ ਇੱਕ ਦੂਜੇ ਨਾਲ ਟਕਰਾ ਗਏ। ਹਾਦਸੇ ‘ਚ ਬੱਸ ਸਵਾਰ ਦੋ ਕਾਲਜ ਵਿਦਿਆਰਥੀਆਂ ਦੀ ਮੌਕੇ ਉਤੇ ਹੀ ਮੌਤ ਹੋ ਗਈ, ਜਦੋਂ ਕਿ ਕਰੀਬ 5 ਹੋਰ ਲੋਕਾਂ ਨੂੰ ਗੰਭੀਰ ਸੱਟਾਂ ਲੱਗੀਆਂ। ਜਾਣਕਾਰੀ ਮੁਤਾਬਕ ਬੱਸ ‘ਚ ਜ਼ਿਆਦਾਤਰ ਵਿਦਿਆਰਥੀ ਸਵਾਰ ਸਨ, ਜੋ ਆਪਣੀ ਪ੍ਰੀਖਿਆਵਾਂ ਪੂਰੀਆਂ ਹੋਣ ਤੋਂ ਬਾਅਦ ਅੰਮ੍ਰਿਤਸਰ ਤੋਂ ਜੰਮੂ ਵਾਪਸ ਘਰ ਪਰਤ ਰਹੇ ਸਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਇਸ ਹਾਦਸੇ ਵਿੱਚ ਹੋਈਆਂ ਦੋ ਮੌਤਾਂ ‘ਤੇ ਮੈਂ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਾ ਹਾਂ। ਵਾਹਿਗੁਰੂ ਜੀ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਦੁੱਖ ਦੀ ਇਸ ਘੜੀ ਵਿੱਚ, ਤੁਹਾਡੀ ਸਰਕਾਰ ਪੀੜਤ ਪਰਿਵਾਰਾਂ ਨਾਲ ਡਟ ਕੇ ਖੜ੍ਹੀ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਨਾਲ ਹੀ, ਜ਼ਖਮੀਆਂ ਦਾ ਮੁਫ਼ਤ ਅਤੇ ਵਧੀਆ ਇਲਾਜ ਕਰਵਾਇਆ ਜਾਵੇਗਾ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!