ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 2:30 ਵਜੇ ਚੰਡੀਗੜ੍ਹ ਵਿੱਚ ਇੱਕ ਮਹੱਤਵਪੂਰਨ ਪ੍ਰੈਸ ਕਾਨਫਰੰਸ ਕਰਨ ਵਾਲੇ ਹਨ। ਜਾਣਕਾਰੀ ਮੁਤਾਬਕ ਸੀਐਮ ਮਾਨ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ, SIR ਅਤੇ ਈਡੀ ਦੇ ਛਾਪਿਆਂ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਤੰਜ ਕੱਸ ਸਕਦੇ ਹਨ।
ਦੂਜੇ ਪਾਸੇ, ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਰੋਕਣ ਲਈ ਬਣਾਏ ਗਏ ਕਾਨੂੰਨ ਬਾਰੇ ਉਠਾਏ ਗਏ ਸਵਾਲਾਂ ਦਾ ਜਵਾਬ ਵੀ ਦੇ ਸਕਦੇ ਹਨ। ਸ਼ੁਕਰਾਨਾ ਯਾਤਰਾ ਤੋਂ ਬਾਅਦ ਮੁੱਖ ਮੰਤਰੀ ਚੰਡੀਗੜ੍ਹ ਵਿੱਚ ਆਪਣੀ ਪਹਿਲੀ ਪ੍ਰੈਸ ਕਾਨਫਰੰਸ ਕਰਨ ਵਾਲੇ ਹਨ।
EDITED BY- HARLEEN KAUR




