टॉप न्यूज़
Fatehgarh Sahib ‘ਚ ਮਹਿਲਾ ਡਾਕਟਰ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ‘ਚ ਸਹੁਰੇ ਪਰਿਵਾਰ ‘ਤੇ ਮਾਮਲਾ ਦਰਜ

ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿੱਚ ਸਥਿਤ ਸਰਕਾਰੀ ਕੁਆਰਟਰਾਂ ਵਿੱਚ ਰਹਿ ਰਹੀ ਮਹਿਲਾ ਡਾਕਟਰ ਰੀਆ ਵੱਲੋਂ ਬੀਤੇ ਦਿਨੀ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ਥਾਣਾ ਫਤਿਹਗੜ੍ਹ ਸਾਹਿਬ ਦੀ ਪੁਲਿਸ ਵੱਲੋਂ ਮਹਿਲਾ ਡਾਕਟਰ ਦੇ ਪਤੀ ,ਸਹੁਰੇ ਅਤੇ ਸੱਸ ਤੇ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਥਾਣਾ ਫਤਿਹਗੜ ਸਾਹਿਬ ਦੇ ਸਹਾਇਕ ਥਾਣੇਦਾਰ ਪ੍ਰਿਥਵੀਰਾਜ ਸਿੰਘ ਅਨੁਸਾਰ ਡਾਕਟਰ ਰੀਆ ਦਾ ਵਿਆਹ ਤਿੰਨ ਵਰ੍ਹੇ ਪਹਿਲਾਂ ਹੋਇਆ ਸੀ ਅਤੇ ਉਹਨਾਂ ਦਾ ਸਹੁਰਾ ਪਰਿਵਾਰ ਚੰਡੀਗੜ੍ਹ ਵਿਖੇ ਰਹਿੰਦਾ ਹੈ। ਸਹੁਰੇ ਪਰਿਵਾਰ ਵੱਲੋਂ ਲਗਾਤਾਰ ਦਹੇਜ ਦੀ ਮੰਗ ਕੀਤੀ ਜਾ ਰਹੀ ਸੀ ਪਰ ਹੁਣ ਸਹੁਰਾ ਪਰਿਵਾਰ ਇਨੋਵਾ ਕਾਰ ਦੀ ਮੰਗ ਕਰ ਰਿਹਾ ਸੀ ਤੇ ਇਸੇ ਕਾਰਨ ਡਾਕਟਰ ਟੈਨਸ਼ਨ ਵਿੱਚ ਰਹਿੰਦੀ ਸੀ। ਪੁਲਿਸ ਵੱਲੋਂ ਮ੍ਰਿਤਕ ਦੇ ਪਤੀ ,ਸੱਸ ਅਤੇ ਸੋਹਰੇ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
EDITED BY- HARLEEN KAUR



