टॉप न्यूज़

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਜਮਾਤ ਦੇ ਨਤੀਜਿਆਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਅਤੇ 12ਵੀਂ ਜਮਾਤ ਦੇ ਨਤੀਜਿਆਂ ਦੀ ਉਡੀਕ ਕਰ ਰਹੇ ਵਿਦਿਆਰਥੀਆਂ ਲਈ ਵੱਡੀ ਖ਼ਬਰ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੇ ਨਤੀਜਿਆਂ ਦੇ ਐਲਾਨ ਨੂੰ ਲੈ ਕੇ ਹੁਣ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ।

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਸ਼੍ਰੇਣੀ ਦੀ ਸਲਾਨਾ ਪ੍ਰੀਖਿਆ ਮਾਰਚ 2026 ਦਾ ਨਤੀਜਾ 11 ਮਈ ਅਤੇ 12ਵੀਂ ਸ਼੍ਰੇਣੀ ਦੀ ਸਲਾਨਾ ਪ੍ਰੀਖਿਆ ਮਾਰਚ 2026 ਦਾ ਨਤੀਜਾ 13 ਮਈ ਨੂੰ ਐਲਾਨਿਆ ਜਾਵੇਗਾ।  ਸਿੱਖਿਆ ਬੋਰਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਪ੍ਰੀਖਿਆਵਾਂ ਦੇ ਮੁਲਾਂਕਣ ਦਾ ਕੰਮ ਪਹਿਲਾਂ ਹੀ ਮੁਕੰਮਲ ਕਰ ਲਿਆ ਗਿਆ ਸੀ ਅਤੇ ਹੁਣ ਅੰਤਿਮ ਨਤੀਜੇ ਨੂੰ ਡਿਜੀਟਲ ਰੂਪ ਵਿੱਚ ਤਿਆਰ ਕਰ ਲਿਆ ਗਿਆ ਹੈ।

ਬੋਰਡ ਵਲੋਂ ਵਿਦਿਆਰਥੀਆਂ ਅਤੇ ਮਾਪਿਆਂ ਲਈ ਵਿਸ਼ੇਸ਼ ਸੁਨੇਹਾ ਜਾਰੀ ਕਰਦੇ ਹੋਏ ਕਿਹਾ ਗਿਆ ਹੈ ਕਿ ਨਤੀਜੇ ਦੌਰਾਨ ਜੇਕਰ ਕਿਸੇ ਵਿਦਿਆਰਥੀ ਨੂੰ ਤਣਾਅ, ਚਿੰਤਾ ਜਾਂ ਮਾਨਸਿਕ ਦਬਾਅ ਮਹਿਸੂਸ ਹੋਵੇ ਤਾਂ ਉਨ੍ਹਾਂ ਲਈ ਟੋਲ ਫਰੀ ਹੈਲਪਲਾਈਨ ਸ਼ੁਰੂ ਕੀਤੀ ਗਈ ਹੈ। ਇਸ ਹੈਲਪਲਾਈਨ ਨੰਬਰ 9549-161-161 ‘ਤੇ ਤਜੁਰਬੇਕਾਰ ਸਾਈਕੋਲੋਜਿਸਟ ਵਿਦਿਆਰਥੀਆਂ ਦੀ ਕਾਊਂਸਲਿੰਗ ਕਰਨਗੇ।

ਦੱਸ ਦੇਈਏ ਕਿ ਇਸ ਸਾਲ ਵੀ ਲੱਖਾਂ ਵਿਦਿਆਰਥੀ ਇਨ੍ਹਾਂ ਨਤੀਜਿਆਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਨਤੀਜੇ ਘੋਸ਼ਿਤ ਹੋਣ ਤੋਂ ਬਾਅਦ ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ ’ਤੇ ਜਾ ਕੇ ਆਪਣਾ ਰੋਲ ਨੰਬਰ ਭਰ ਕੇ ਨਤੀਜਾ ਦੇਖ ਸਕਣਗੇ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!