टॉप न्यूज़
ਤਰਨਤਾਰਨ ਪੁਲਿਸ ਵੱਲੋਂ ਗੁਰਦਾਸਪੁਰ ਦੀ SDM ਗ੍ਰਿਫਤਾਰ

ਗੁਰਦਾਸਪੁਰ ਦੀ SDM ਅਨੂਪ੍ਰੀਤ ਕੌਰ ਨੂੰ ਤਰਨਤਾਰਨ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪਿਛਲੇ ਸਮੇਂ ਉਨ੍ਹਾਂ ਉਤੇ ਪੱਟੀ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ। ਗੁਰਦਾਸਪੁਰ ਵਿਖੇ ਐਸ.ਡੀ.ਐਮ. ਦੀ ਸੇਵਾ ਨਿਭਾਅ ਰਹੇ ਪੀ.ਸੀ.ਐਸ. ਅਧਿਕਾਰੀ ਅਨੁਪ੍ਰੀਤ ਕੌਰ ਰੰਧਾਵਾ ਨੂੰ ਅੱਜ ਸਵੇਰੇ 7 ਵਜੇ ਪੱਟੀ ਪੁਲਿਸ ਵੱਲੋਂ ਹਿਰਾਸਤ ਵਿਚ ਲੈ ਲਿਆ ਗਿਆ।
ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਇਸ ਮਾਮਲੇ ਨੂੰ ਜੰਮੂ ਕਸ਼ਮੀਰ- ਰਾਜਸਥਾਨ ਹਾਈਵੇ ਲਈ ਐਕੁਆਇਰ ਕੀਤੀ ਜ਼ਮੀਨ ਵਿਚ ਹੋਏ ਗਬਨ ਦੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਇਸ ਸੰਬੰਧੀ ਅਨੁਦੀਪ ਕੌਰ ਰੰਧਾਵਾ ਉਤੇ ਇਕ ਕਰੋੜ 63 ਲੱਖ ਰੁਪਏ ਦੇ ਗਬਨ ਦਾ ਕੇਸ ਚੱਲ ਰਿਹਾ ਸੀ।




