
ਬਰਨਾਲਾ ਨਗਰ ਨਿਗਮ ਚੋਣਾਂ ਦੇ ਨਤੀਜੇ ਆਉਂਦਿਆਂ ਹੀ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਦੀਆਂ ਧੱਜੀਆਂ ਉੱਡਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੋਂ ਦੇ ਵਾਰਡ ਨੰਬਰ 33 ਵਿੱਚ ਜਿੱਤ ਦੀ ਖ਼ੁਸ਼ੀ ਵਿੱਚ ਕੱਢੇ ਜਾ ਰਹੇ ਮਾਰਚ ਦੌਰਾਨ ਆਮ ਆਦਮੀ ਪਾਰਟੀ (ਆਪ) ਦੇ ਜੇਤੂ ਉਮੀਦਵਾਰ ਦੇ ਸਮਰਥਕਾਂ ਵੱਲੋਂ ਪਿਸਤੌਲ ਕੱਢ ਕੇ ਸ਼ਰੇਆਮ ਹਵਾਈ ਫਾਇਰਿੰਗ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬਰਨਾਲਾ ਦੇ ਡੀ.ਐੱਸ.ਪੀ. (DSP) ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਅਸਲ ਵਿੱਚ ਕਿਸ ਜਗ੍ਹਾ ਵਾਪਰੀ ਅਤੇ ਫਾਇਰਿੰਗ ਕਰਨ ਵਾਲਾ ਵਿਅਕਤੀ ਕੌਣ ਹੈ, ਇਸ ਬਾਰੇ ਅਜੇ ਪੁਖ਼ਤਾ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਪਰਚਾ ਦਰਜ ਕਰਕੇ ਮੁਲਜ਼ਮ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ ਅਤੇ ਜਲਦ ਹੀ ਉਸਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
EDITED BY- HARLEEN KAUR



