
ਚੰਡੀਗੜ੍ਹ ਦੇ ਸੈਕਟਰ-26 ਸਥਿਤ ਮਸ਼ਹੂਰ ਰੈਪਰ ਬਾਦਸ਼ਾਹ ਦੇ ਕਲੱਬ ਨੂੰ ਮੰਗਲਵਾਰ ਸਵੇਰੇ ਪ੍ਰਸ਼ਾਸਨ ਦੀ ਬਿਲਡਿੰਗ ਬ੍ਰਾਂਚ ਵੱਲੋਂ ਸੀਲ ਕਰ ਦਿੱਤਾ ਗਿਆ। ਅਧਿਕਾਰੀਆਂ ਮੁਤਾਬਕ ਕਲੱਬ ਪ੍ਰਬੰਧਕਾਂ ਨੂੰ ਇਮਾਰਤੀ ਨਿਯਮਾਂ ਦੀ ਉਲੰਘਣਾ ਲਈ ਕਈ ਨੋਟਿਸ ਜਾਰੀ ਕੀਤੇ ਗਏ ਸਨ। ਉਨ੍ਹਾਂ ਨੂੰ ਕਮੀਆਂ ਨੂੰ ਦੂਰ ਕਰਨ ਅਤੇ ਨਿਰਧਾਰਤ ਸਮੇਂ ਦੇ ਅੰਦਰ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ ਪਰ ਉਹ ਅਜਿਹਾ ਕਰਨ ਵਿੱਚ ਅਸਫਲ ਰਹੇ।
ਜਿਸ ਕਾਰਨ ਕਲੱਬ ਨੂੰ ਸੀਲ ਕਰਨ ਦਾ ਫੈਸਲਾ ਲਿਆ ਗਿਆ। ਪ੍ਰਸ਼ਾਸਨ ਨੇ ਦੱਸਿਆ ਕਿ ਕਲੱਬ ਵਿੱਚ ਮਨਜ਼ੂਰਸ਼ੁਦਾ ਨਕਸ਼ੇ ਅਤੇ ਬਿਲਡਿੰਗ ਨਿਯਮਾਂ ਨਾਲ ਜੁੜੀਆਂ ਕਈ ਉਲੰਘਣਾਵਾਂ ਸਾਹਮਣੇ ਆਈਆਂ ਸਨ। ਵਾਰ-ਵਾਰ ਨੋਟਿਸ ਭੇਜਣ ਦੇ ਬਾਵਜੂਦ ਤਸੱਲੀਬਖਸ਼ ਜਵਾਬ ਅਤੇ ਨਿਯਮਾਂ ਦੀ ਪਾਲਣਾ ਨਾ ਹੋਣ ਕਾਰਨ ਇਮਾਰਤੀ ਸ਼ਾਖਾ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਸੀਲਿੰਗ ਦੀ ਕਾਰਵਾਈ ਕੀਤੀ।
EDITED BY- HARLEEN KAUR




