
ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਜੁੜੀ ਵੱਡੀ ਖਬਰ ਆਈ ਹੈ। ਮਜੀਠਾ ਪੁਲਿਸ ਸਟੇਸ਼ਨ ਵਿੱਚ ਬਿਕਰਮ ਮਜੀਠੀਆ ਵਿਰੁੱਧ ਦਰਜ ਐਫਆਈਆਰ ਨੰਬਰ 91 ਬਾਰੇ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਨੇ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਮਜੀਠੀਆ ਦੇ ਵਕੀਲਾਂ ਨੂੰ 24 ਘੰਟਿਆਂ ਦੇ ਅੰਦਰ ਐਫਆਈਆਰ ਦੀ ਇੱਕ ਕਾਪੀ ਮੁਹੱਈਆ ਕਰਵਾਏ, ਤਾਂ ਜੋ ਉਹ ਇਸ ਕੇਸ ਦੇ ਕਾਨੂੰਨੀ ਬਚਾਅ ਨੂੰ ਅੱਗੇ ਵਧਾ ਸਕਣ।
ਦੱਸਣਯੋਗ ਹੈ ਕਿ ਕੱਲ੍ਹ ਬਿਕਰਮ ਮਜੀਠੀਆ ਦੀ ਕਾਨੂੰਨੀ ਟੀਮ – ਜਿਸ ਵਿੱਚ ਐਡਵੋਕੇਟ ਅਮਨਦੀਪ ਸਿੰਘ ਸਿਆਲੀ ਅਤੇ ਹੋਰ ਵਕੀਲ ਸ਼ਾਮਲ ਸਨ, ਨੇ ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਵਿੱਚ ਇੱਕ ਅਰਜ਼ੀ ਦਾਇਰ ਕੀਤੀ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਨੂੰ ਐਫਆਈਆਰ ਦੀ ਕਾਪੀ ਦੇ ਨਾਲ-ਨਾਲ ਕੇਸ ਨਾਲ ਸਬੰਧਤ ਕਿਸੇ ਵੀ ਹੋਰ ਜਾਣਕਾਰੀ ਤੱਕ ਪਹੁੰਚ ਤੋਂ ਇਨਕਾਰ ਕੀਤਾ ਜਾ ਰਿਹਾ ਹੈ।
EDITED BY- HARLEEN KAUR




