
ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ ਵਿੱਚ ਇਸ ਸਮੇਂ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਦੱਸ ਦੇਈਏ ਕਿ ਘੱਲੂਘਾਰਾ ਦਿਵਸ ਨੂੰ ਲੈ ਕੇ ਜ਼ਿਲ੍ਹੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਸਖ਼ਤ ਕਰ ਦਿੱਤਾ ਗਿਆ ਹੈ। ਇਕ ਪਾਸੇ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਨੇ ਆਪਣੀ ਕਮਾਨ ਸੰਭਾਲੀ ਹੋਈ ਹੈ ਤਾਂ ਦੂਜੇ ਪਾਸੇ ਪੁਲਿਸ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕਰਕੇ ਸੁਰੱਖਿਆ ਦੀ ਰਣਨੀਤੀ ਬਣਾਈ ਹੈ। ਭੰਡਾਰੀ ਪੁਲ ਤੋਂ ਲੈ ਕੇ ਗਲਿਆਰਾ ਖੇਤਰ ਤੱਕ ਪੁਲਿਸ ਬਲ ਦੇ ਨਾਲ ਬਲੈਕ ਕੈਟ ਕਮਾਂਡੋਆਂ ਦੀਆਂ ਟੁਕੜੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਸ਼ਹਿਰ ਦੇ ਚੱਪੇ-ਚੱਪੇ ’ਤੇ ਨਾਕੇ ਲਗਾਏ ਗਏ ਹਨ। ਨਾਕਾ ਪਾਰਟੀਆਂ ਨੂੰ ਹਿਦਾਇਤ ਦਿੱਤੀ ਗਈ ਹੈ ਕਿ ਬਿਨਾਂ ਚੈਕਿੰਗ ਦੇ ਕਿਸੇ ਵੀ ਗੱਡੀ ਨੂੰ ਨਾ ਲੰਘਣ ਦਿੱਤਾ ਜਾਵੇ।
ਜਾਣਕਾਰੀ ਲਈ ਦੱਸ ਦੇਈਏ ਕਿ 6 ਜੂਨ ਨੂੰ ਘੱਲੂਘਾਰਾ ਦਿਵਸ ਤੋਂ ਪਹਿਲਾਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਜ਼ਿਲੇ ਦੇ ਸਾਰੇ ਉੱਚ ਅਧਿਕਾਰੀਆਂ ਅਤੇ ਥਾਣਾ ਮੁਖੀਆਂ ਨਾਲ ਸੁਰੱਖਿਆ ਨੂੰ ਲੈ ਕੇ ਬ੍ਰੀਫਿੰਗ ਕੀਤੀ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਦੇ ਖ਼ਦਸ਼ੇ ’ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।
EDITED BY- HARLEEN KAUR



