टॉप न्यूज़

ਪੰਜਾਬ ਅਤੇ ਚੰਡੀਗੜ੍ਹ ‘ਚ ਹਨੇਰੀ ਅਤੇ ਮੀਂਹ ਦਾ ਅਲਰਟ

ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (4 ਜੂਨ) ਤੋਂ ਲੈਕੇ 6 ਜੂਨ ਤੱਕ ਮੀਂਹ ਅਤੇ ਤੂਫ਼ਾਨ ਨੂੰ ਲੈਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ, ਜਦੋਂ ਕਿ ਉਸ ਤੋਂ ਬਾਅਦ ਮੌਸਮ ਖੁਸ਼ਕ ਰਹੇਗਾ। ਹੀਟਵੇਵ ਤੋਂ ਕੁਝ ਰਾਹਤ ਮਿਲੇਗੀ।

ਜੂਨ ਦੀ ਸ਼ੁਰੂਆਤ ਦੇ ਨਾਲ ਹੀ ਗਰਮੀ ਫਿਰ ਤੋਂ ਹੋਣੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਅਨੁਸਾਰ ਤਾਪਮਾਨ 0.2 ਡਿਗਰੀ ਵਧਿਆ ਹੈ, ਹਾਲਾਂਕਿ ਇਹ ਅਜੇ ਵੀ ਆਮ ਨਾਲੋਂ 2.7 ਡਿਗਰੀ ਘੱਟ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 42.6 ਡਿਗਰੀ ਦਰਜ ਕੀਤਾ ਗਿਆ।

ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, 5 ਜੂਨ ਤੋਂ ਪੱਛਮੀ ਖੇਤਰਾਂ ਵਿੱਚ ਮੀਂਹ ਦੀ ਗਤੀਵਿਧੀ ਘਟਣੀ ਸ਼ੁਰੂ ਹੋ ਜਾਵੇਗੀ ਅਤੇ ਹੌਲੀ-ਹੌਲੀ ਪੂਰਬੀ ਖੇਤਰਾਂ ਵੱਲ ਵਧੇਗੀ। ਇਸੇ ਤਰ੍ਹਾਂ ਚੰਡੀਗੜ੍ਹ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਵੀ ਅੱਜ ਮੀਂਹ ਪੈ ਸਕਦਾ ਹੈ। ਇੱਥੇ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 35 ਤੋਂ 42 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ ਹੈ।

ਅਗਲੇ ਤਿੰਨ ਦਿਨ ਇਦਾਂ ਦਾ ਰਹੇਗਾ ਮੌਸਮ

5 ਜੂਨ: ਫਾਜ਼ਿਲਕਾ, ਮੁਕਤਸਰ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਪਟਿਆਲਾ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਗਰਜ, ਬਿਜਲੀ ਅਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦੀ ਵੀ ਸੰਭਾਵਨਾ ਹੈ।

6 ਜੂਨ: ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਅਤੇ ਫਰੀਦਕੋਟ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

7 ਜੂਨ: ਕੋਈ ਅਲਰਟ ਨਹੀਂ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!