टॉप न्यूज़

ਮੁਜ਼ੱਫਰਪੁਰ ਦੇ ਸਭ ਤੋਂ ਵੱਡੇ ਹਸਪਤਾਲ ਦੇ ਆਈਸੀਯੂ ਵਿੱਚ ਲੱਗੀ ਭਿਆਨਕ ਅੱਗ

ਮੱਚਿਆ ਚੀਕ ਚੀਹਾੜਾ

ਦਿੱਲੀ ਦੇ ਹੋਟਲ ਵਿੱਚ ਭਿਆਨਕ ਅੱਗ ਲੱਗਣ ਤੋਂ ਇੱਕ ਦਿਨ ਬਾਅਦ ਹੀ ਬਿਹਾਰ ਦੇ ਮੁਜ਼ੱਫਰਪੁਰ ਵਿੱਚ ਅੱਗ ਲੱਗਣ ਦੀ ਘਟਨਾ ਵਾਪਰ ਗਈ। ਦੱਸ ਦਈਏ ਕਿ (4 ਜੂਨ) ਵੀਰਵਾਰ ਨੂੰ ਸਵੇਰੇ 3:00 ਵਜੇ ਦੇ ਕਰੀਬ ਮੁਜ਼ੱਫਰਪੁਰ ਦੇ ਸਭ ਤੋਂ ਵੱਡੇ ਹਸਪਤਾਲ ਪ੍ਰਸਾਦ ਹਸਪਤਾਲ ਦੇ ਆਈਸੀਯੂ ਵਿੱਚ ਭਿਆਨਕ ਅੱਗ ਲੱਗ ਗਈ, ਜਿਸ ਵਿੱਚ ਕਈ ਮਰੀਜ਼ਾਂ ਦੇ ਮਾਰੇ ਜਾਣ ਦੀ ਖ਼ਬਰ ਹੈ।

ਫਾਇਰ ਵਿਭਾਗ ਦੇ ਕਰਮਚਾਰੀਆਂ ਨੇ ਦੱਸਿਆ ਕਿ ICU ਵਿੱਚ 15 ਬੈੱਡ ਸਨ। ਅੱਗ ਲੱਗਣ ਤੋਂ ਬਾਅਦ ਸਾਰਾ ਇਲਾਕਾ ਧੂੰਆਂ-ਧੂੰਆਂ ਹੋ ਗਿਆ, ਜਿਸ ਕਾਰਨ ਕਈ ਮੌਤਾਂ ਹੋ ਗਈਆਂ। 15 ਲੋਕਾਂ ਨੂੰ ਬਚਾਇਆ ਗਿਆ, ਜਿਨ੍ਹਾਂ ਵਿੱਚੋਂ ਤਿੰਨ ਦੇ ਮਾਰੇ ਜਾਣ ਦੀ ਖ਼ਬਰ ਹੈ। ਬਾਕੀ 12 ਮਰੀਜ਼ਾਂ ਨੂੰ ਇਲਾਜ ਲਈ ਦੂਜੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਤਿੰਨ ਮਰੀਜ਼ਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਤਾਂ ਦੀ ਗਿਣਤੀ ਵੱਧ ਸਕਦੀ ਹੈ, ਕਿਉਂਕਿ 15 ਮਰੀਜ਼ਾਂ ਨੂੰ ਆਈਸੀਯੂ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿਨ੍ਹਾਂ ਵਿੱਚੋਂ ਕਈਆਂ ਦੀ ਹਾਲਤ ਗੰਭੀਰ ਹੈ।

ਸ਼ੁਰੂਆਤ ਵਿੱਚ ਇਹ ਸ਼ੱਕ ਸੀ ਕਿ ਆਈਸੀਯੂ ਵਿੱਚ ਸ਼ਾਰਟ ਸਰਕਟ ਕਾਰਨ ਇਹ ਭਿਆਨਕ ਅੱਗ ਲੱਗੀ ਹੋ ਸਕਦੀ ਹੈ। ਸੂਚਨਾ ਮਿਲਣ ਤੋਂ ਤੁਰੰਤ ਬਾਅਦ ਫਾਇਰ ਬ੍ਰਿਗੇਡ ਅਤੇ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ‘ਤੇ ਕਾਬੂ ਪਾਇਆ। ਰਾਹਗੀਰਾਂ ਦੀ ਮਦਦ ਨਾਲ, ਅੰਦਰ ਫਸੇ ਮਰੀਜ਼ਾਂ ਨੂੰ ਬਚਾਇਆ ਗਿਆ। ਬਚਾਏ ਗਏ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

EDITED BY- HARLEEN KAUR

 

Related Articles

Leave a Reply

Your email address will not be published. Required fields are marked *

Back to top button
error: Content is protected !!