ਅੰਮ੍ਰਿਤਸਰ ਦੇ ਅਜਨਾਲਾ ‘ਚ ਲਹੂਲੁਹਾਨ ਮਿਲੀ ਨੌਜਵਾਨ ਦੀ ਲਾਸ਼

ਅੰਮ੍ਰਿਤਸਰ ਦੇ ਅਜਨਾਲਾ ਵਿੱਚ ਇੱਕ ਨੌਜਵਾਨ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਵੀਰਵਾਰ ਸਵੇਰੇ ਰਾਹਗੀਰਾਂ ਨੇ ਲੱਖੂਵਾਲ ਮੋੜ ਕੋਲ ਨੌਜਵਾਨ ਦੀ ਲਾਸ਼ ਪਈ ਦੇਖੀ ਅਤੇ ਪੁਲਿਸ ਨੂੰ ਜਾਣਕਾਰੀ ਦਿੱਤੀ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਦੇਖਿਆ ਕਿ ਨੌਜਵਾਨ ਦੀ ਗਰਦਨ ਕੱਟੀ ਹੋਈ ਸੀ ਅਤੇ ਉਸਦੇ ਚਿਹਰੇ ‘ਤੇ ਸੱਟਾਂ ਦੇ ਨਿਸ਼ਾਨ ਸਨ।
ਲਾਸ਼ ਦੀ ਹਾਲਤ ਨੂੰ ਦੇਖਦਿਆਂ ਹੋਇਆਂ ਲੱਗ ਰਿਹਾ ਹੈ ਕਿ ਉਸ ਦਾ ਕਤਲ ਕੀਤਾ ਹੈ। ਫਿਲਹਾਲ ਅਜਨਾਲਾ ਥਾਣਾ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਪੁੱਛਗਿੱਛ ਕਰ ਰਹੀ ਹੈ ਅਤੇ ਮ੍ਰਿਤਕ ਦੀ ਪਛਾਣ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਨੌਜਵਾਨ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਦਾ ਕਹਿਣਾ ਹੈ ਕਿ ਉਹ ਮਾਮਲੇ ਦੇ ਹਰ ਪਹਿਲੂ ਦੀ ਜਾਂਚ ਕਰ ਰਹੇ ਹਨ ਅਤੇ ਜਲਦੀ ਹੀ ਕਤਲ ਦੇ ਪਿੱਛੇ ਦੇ ਮਕਸਦ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰਨਗੇ। ਇਸ ਘਟਨਾ ਨੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ ਹੈ। ਪੁਲਿਸ ਨੇ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਕੋਲ ਮ੍ਰਿਤਕ ਘਟਨਾ ਬਾਰੇ ਕੋਈ ਜਾਣਕਾਰੀ ਹੈ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ।
EDITED BY- HARLEEN KAUR




