टॉप न्यूज़
ਮਾਂ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ
2 ਦੀ ਮੌਤ, 14 ਗੰਭੀਰ ਜ਼ਖ਼ਮੀ

ਗੁਰਦਾਸਪੁਰ ਦੇ ਬਟਾਲਾ ਵਿਖੇ ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਮਾਂ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸ਼ਰਧਾਲੂਆਂ ਦੇ ਟੈਂਪੋ ਟਰੈਵਲਰ ਦੀ ਇੱਕ ਟਿੱਪਰ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿੱਚ ਇੱਕ ਮਹਿਲਾ ਅਤੇ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 14 ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।
ਜਾਣਕਾਰੀ ਅਨੁਸਾਰ ਉਧੋਵਾਲ ਅੱਡੇ ਨੇੜੇ ਅੱਗੇ ਜਾ ਰਹੇ ਟਿੱਪਰ ਚਾਲਕ ਨੇ ਅਚਾਨਕ ਮੋੜ ਕੱਟ ਦਿੱਤਾ, ਜਿਸ ਕਾਰਨ ਪਿੱਛੇ ਤੋਂ ਆ ਰਹੇ ਤੇਜ਼ ਰਫ਼ਤਾਰ ਟੈਂਪੋ ਟ੍ਰੈਵਲਰ ਦੀ ਟਿੱਪਰ ਨਾਲ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਟੈਂਪੋ ਟ੍ਰੈਵਲਰ ਦੇ ਪਰਖੱਚੇ ਉੱਡ ਗਏ।




