टॉप न्यूज़
ਪੰਜਾਬ ਅਤੇ ਚੰਡੀਗੜ੍ਹ ‘ਚ ਲੱਗੇ ਭੂਚਾਲ ਦੇ ਝਟਕੇ

ਪੰਜਾਬ ਅਤੇ ਚੰਡੀਗੜ੍ਹ ਵਿੱਚ ਸ਼ੁੱਕਰਵਾਰ ਰਾਤ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਤ 10:04 ਵਜੇ ਦੇ ਕਰੀਬ ਆਏ ਇਸ ਭੂਚਾਲ ਕਾਰਨ ਬਹੁਤ ਸਾਰੇ ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ।
ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 4.3 ਦਰਜ ਕੀਤੀ ਗਈ। ਭੂਚਾਲ ਦਾ ਕੇਂਦਰ ਧਰਮਸ਼ਾਲਾ, ਹਿਮਾਚਲ ਪ੍ਰਦੇਸ਼ ਦੇ ਨੇੜੇ ਦੱਸਿਆ ਜਾ ਰਿਹਾ ਹੈ। ਹਾਲਾਂਕਿ, ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਮਿਲੀ ਹੈ।
EDITED BY- HARLEEN KAUR




