टॉप न्यूज़

ਪੰਜਾਬ ‘ਚ ਵੀਰਵਾਰ ਨੂੰ ਛੁੱਟੀ ਦਾ ਐਲਾਨ

ਸਰਕਾਰੀ ਦਫ਼ਤਰ ਰਹਿਣਗੇ ਬੰਦ

ਭੱਖਦੀ ਗਰਮੀ ਵਿਚਾਲੇ ਪੰਜਾਬ ਦੇ ਸਰਕਾਰੀ ਕਰਮਚਾਰੀਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸਕੂਲਾਂ ਵਿੱਚ ਪਹਿਲਾਂ ਹੀ ਛੁੱਟੀਆਂ ਚੱਲ ਰਹੀਆਂ ਹਨ, ਹੁਣ ਮੁਲਾਜ਼ਮਾਂ ਲਈ ਵੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ, ਪੰਜਾਬ ‘ਚ 18 ਜੂਨ ਦਿਨ ਵੀਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਸ ਦਿਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਣਾ ਹੈ, ਜਿਸ ਦੇ ਮੱਦੇਨਜ਼ਰ ਸੂਬੇ ਦੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਵਿੱਦਿਅਕ ਅਦਾਰੇ ਅਤੇ ਹੋਰ ਸਰਕਾਰੀ ਸੰਸਥਾਵਾਂ ਬੰਦ ਰਹਿਣਗੀਆਂ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪੰਜਵੇਂ ਗੁਰੂ ਸਨ। ਉਨ੍ਹਾਂ ਨੂੰ ਸ਼ਹੀਦਾਂ ਦਾ ਸਿਰਤਾਜ ਵੀ ਕਿਹਾ ਜਾਂਦਾ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!