
ਪੰਜਾਬ ਸਰਕਾਰ ਦੀ ਅਹਿਮ ਕੈਬਨਿਟ ਬੈਠਕ ਅੱਜ ਸ਼ਾਮ 4 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਹੋਵੇਗੀ। ਇਸ ਬੈਠਕ ਵਿੱਚ ਸੂਬੇ ਨਾਲ ਜੁੜੇ ਕਈ ਮਹੱਤਵਪੂਰਨ ਮਸਲਿਆਂ ਅਤੇ ਨੀਤੀਗਤ ਫੈਸਲਿਆਂ ‘ਤੇ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ।
ਸਰਕਾਰੀ ਸੂਤਰਾਂ ਮੁਤਾਬਕ, ਕੈਬਨਿਟ ਮੀਟਿੰਗ ਦੌਰਾਨ ਲੋਕ-ਹਿਤ ਨਾਲ ਸੰਬੰਧਤ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਜ਼ਿਕਰਯੋਗ ਹੈ ਕਿ ਪਿਛਲੀ ਕੈਬਨਿਟ ਬੈਠਕ ਵਿੱਚ ਸਰਕਾਰ ਨੇ ਇੱਕ ਵੱਡਾ ਫੈਸਲਾ ਲੈਂਦਿਆਂ ਆਊਟਸੋਰਸ ਕਰਮਚਾਰੀਆਂ ਨੂੰ ਸਰਕਾਰ ਅਧੀਨ ਠੇਕੇ ‘ਤੇ ਲਿਆਉਣ ਨੂੰ ਮਨਜ਼ੂਰੀ ਦਿੱਤੀ ਸੀ। ਇਸ ਫੈਸਲੇ ਨੂੰ ਲੱਖਾਂ ਕਰਮਚਾਰੀਆਂ ਲਈ ਰਾਹਤ ਵਜੋਂ ਦੇਖਿਆ ਗਿਆ ਸੀ।
ਹੁਣ ਨਜ਼ਰਾਂ ਅੱਜ ਦੀ ਬੈਠਕ ‘ਤੇ ਟਿਕੀਆਂ ਹੋਈਆਂ ਹਨ, ਜਿੱਥੇ ਸਰਕਾਰ ਵੱਲੋਂ ਹੋਰ ਅਹਿਮ ਐਲਾਨ ਕੀਤੇ ਜਾਣ ਦੀ ਉਮੀਦ ਜਤਾਈ ਜਾ ਰਹੀ ਹੈ।
EDITED BY- HARLEEN KAUR



