टॉप न्यूज़
ਬਿਕਰਮ ਮਜੀਠੀਆ ਬਾਰੇ ਆਈ ਵੱਡੀ ਖਬਰ

ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਸੁਣਵਾਈ ਹੋਵੇਗੀ। ਬੀਤੇ ਦਿਨੀਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਵਿੱਚ ਆਪਣੀ ਗ੍ਰਿਫ਼ਤਾਰੀ ‘ਤੇ ਰੋਕ ਲਗਾਉਣ ਅਤੇ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ, ਜਿਸ ‘ਤੇ ਅੱਜ ਸੁਣਵਾਈ ਹੋਵੇਗੀ। ਅਦਾਲਤ ਨੇ ਪੁਲਿਸ ਨੂੰ 10 ਤਰੀਕ ਨੂੰ ਰਿਕਾਰਡ ਜਮ੍ਹਾ ਕਰਵਾਉਣ ਦੇ ਹੁਕਮ ਜਾਰੀ ਕੀਤੇ ਦਿੱਤੇ ਹਨ। ਅੱਜ ਬਿਕਰਮ ਮਜੀਠੀਆ ਦੀ ਜ਼ਮਾਨਤ ਨੂੰ ਲੈ ਕੇ ਅੰਮ੍ਰਿਤਸਰ ਅਦਾਲਤ ਵਿੱਚ ਸੁਣਵਾਈ ਹੋਵੇਗੀ।
ਦੱਸ ਦੇਈਏ ਕਿ 31 ਮਈ ਨੂੰ ਮਜੀਠਾ ਪੁਲਿਸ ਸਟੇਸ਼ਨ ਵਿੱਚ ਬਿਕਰਮ ਸਿੰਘ ਮਜੀਠੀਆ ਵਿਰੁੱਧ ਇੱਕ ਨਵੀਂ FIR ਦਰਜ ਕੀਤੀ ਗਈ ਹੈ। ਉਨ੍ਹਾਂ ‘ਤੇ ਜ਼ਬਰਦਸਤੀ ਥਾਣੇ ਵਿੱਚ ਦਾਖਲ ਹੋਣ, ਹਿਰਾਸਤ ਵਿੱਚ ਲਏ ਇੱਕ ਦੋਸ਼ੀ ਨੂੰ ਛੁਡਾਉਣ ਅਤੇ ਸਰਕਾਰੀ ਡਿਊਟੀ ਵਿੱਚ ਰੁਕਾਵਟ ਪਾਉਣ ਦਾ ਦੋਸ਼ ਹੈ।




