टॉप न्यूज़

ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਲੈ ਕੇ ਅਦਾਲਤ ਨੇ ਸੁਣਾਇਆ ਅਹਿਮ ਫੈਸਲਾ

ਪੰਜਾਬ ਸਿਆਸਤ ਤੋਂ ਵੱਡੀ ਅਤੇ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮਜੀਠਾ ਥਾਣੇ ਵਿਚ ਦਰਜ ਐੱਫਆਈਆਰ ਮਾਮਲੇ ਵਿੱਚ ਅਦਾਲਤ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਦਰਅਸਲ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਵਕੀਲ ਬਿਕਰਮਜੀਤ ਸਿੰਘ ਬਾਠ ਨੂੰ ਨਿਰਦੋਸ਼ ਕਰਾਰ ਦਿੰਦਿਆਂ ਮਾਮਲੇ ‘ਚ ਉਨ੍ਹਾਂ ਦਾ ਨਾਮ ਹਟਾ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਅੰਮ੍ਰਿਤਸਰ ਅਦਾਲਤ ਵੱਲੋਂ ਬਿਕਰਮਜੀਤ ਸਿੰਘ ਬਾਠ ਨੂੰ ਨਿਰਦੋਸ਼ ਕਰਾਰ ਦਿੱਤਾ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਵੱਲੋਂ ਗਠਿਤ 5 ਮੈਂਬਰੀ ਵਿਸ਼ੇਸ਼ ਜਾਂਚ ਟੀਮ (SIT) ਨੇ ਅੰਮ੍ਰਿਤਸਰ ਦੀ ਅਦਾਲਤ ‘ਚ ਆਪਣਾ ਬਿਆਨ ਦਰਜ ਕਰਵਾਇਆ, ਜਿਸ ਤੋਂ ਬਾਅਦ ਵਕੀਲ ਬਾਠ ਦਾ ਨਾਮ ਐੱਫਆਈਆਰ ‘ਚੋਂ ਹਟਾਇਆ ਗਿਆ। ਦੱਸ ਦਈਏ ਕਿ ਬਿਕਰਮਜੀਤ ਸਿੰਘ ਬਾਠ, ਬਿਕਰਮ ਸਿੰਘ ਮਜੀਠੀਆ ਦੇ ਵਕੀਲ ਵਜੋਂ ਮਜੀਠਾ ਥਾਣੇ ਗਏ ਸੀ, ਇਸ ਦੌਰਾਨ ਕਾਫੀ ਹੰਗਾਮਾ ਹੋਇਆ ਸੀ।

ਅਕਾਲੀ ਦਲ ਦੇ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਹਾਲ ਹੀ ਵਿੱਚ 31 ਮਈ ਨੂੰ ਮਜੀਠਾ ਪੁਲਿਸ ਸਟੇਸ਼ਨ ਵਿੱਚ ਇੱਕ ਨਵੀਂ ਐਫਆਈਆਰ ਦਰਜ ਕੀਤੀ ਗਈ ਸੀ। ਉਸ ‘ਤੇ ਜ਼ਬਰਦਸਤੀ ਥਾਣੇ ਵਿੱਚ ਦਾਖਲ ਹੋਣ, ਹਿਰਾਸਤ ਵਿੱਚ ਲਏ ਇੱਕ ਦੋਸ਼ੀ ਨੂੰ ਛੁਡਾਉਣ ਅਤੇ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਦਾ ਦੋਸ਼ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!