
ਮਮਤਾ ਬੈਨਰਜੀ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। TMC ਦੀ ਇਕ ਹੋਰ ਰਾਜ ਸਭਾ ਸੰਸਦ ਮੈਂਬਰ ਨੇ ਮਮਤਾ ਬੈਨਰਜੀ ਦਾ ਸਾਥ ਛੱਡ ਦਿੱਤਾ ਹੈ। ਜੀ ਹਾਂ, TMC ਦੀ ਰਾਜ ਸਭਾ ਸੰਸਦ ਮੈਂਬਰ ਸੁਸ਼ਮਿਤਾ ਦੇਵ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਤੋਂ ਪਹਿਲਾਂ ਸੁਖੇਂਦੂ ਸ਼ੇਖਰ ਰਾਏ ਨੇ ਰਾਜ ਸਭਾ ਤੋਂ ਅਸਤੀਫ਼ਾ ਦਿੱਤਾ ਸੀ। ਇਸ ਤਰ੍ਹਾਂ ਇਕ ਹਫ਼ਤੇ ਵਿਚ ਮਮਤਾ ਬੈਨਰਜੀ ਨੂੰ ਦੂਜਾ ਝਟਕਾ ਲੱਗਾ ਹੈ। ਧਿਆਨ ਰਹੇ ਕਿ ਬੰਗਾਲ ਵਿਚ ਮਿਲੀ ਹਾਰ ਤੋਂ ਬਾਅਦ ਲਗਾਤਾਰ ਮਮਤਾ ਬੈਨਰਜੀ ਦੀ TMC ‘ਤੇ ਪਕੜ ਕਮਜ਼ੋਰ ਹੁੰਦੀ ਜਾ ਰਹੀ ਹੈ।
ਆਪਣੇ ਭਰੋਸੇਮੰਦ ਸਹਿਯੋਗੀ ਸੁਖੇਂਦੂ ਸ਼ੇਖਰ ਰਾਏ ਦੇ ਰਾਜ ਸਭਾ ਤੋਂ ਅਸਤੀਫ਼ਾ ਦੇਣ ਦੇ ਠੀਕ ਇਕ ਹਫ਼ਤੇ ਬਾਅਦ ਹੁਣ ਸੁਸ਼ਮਿਤਾ ਦੇਵ ਨੇ ਅੱਜ ਯਾਨੀ ਬੁੱਧਵਾਰ ਨੂੰ ਉੱਚ ਸਦਨ ਯਾਨੀ ਰਾਜ ਸਭਾ ਤੋਂ ਅਸਤੀਫ਼ਾ ਦੇ ਦਿੱਤਾ। ਇਸ ਤਰ੍ਹਾਂ ਮਮਤਾ ਦੇ ਖੇਮੇ ਨੂੰ ਇੱਕ ਹੋਰ ਝਟਕਾ ਲੱਗਾ ਹੈ।
ਸੁਸ਼ਮਿਤਾ ਦੇਵ ਅੱਜ ਯਾਨੀ ਬੁੱਧਵਾਰ ਦੁਪਹਿਰ 1 ਵਜੇ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਸਭਾਪਤੀ ਸੀ. ਪੀ. ਰਾਧਾਕ੍ਰਿਸ਼ਨਨ ਨੂੰ ਮਿਲੇਗੀ ਅਤੇ ਆਪਣਾ ਅਸਤੀਫ਼ਾ ਸੌਂਪੇਗੀ। ਉਨ੍ਹਾਂ ਦਾ ਅਸਤੀਫ਼ਾ ਅਜਿਹੇ ਸਮੇਂ ਵਿਚ ਆਇਆ ਹੈ ਜਦੋਂ ਪਾਰਟੀ ਦੇ ਅੰਦਰ ਅਸੰਤੋਸ਼ ਵਧ ਰਿਹਾ ਹੈ ਅਤੇ ਕੁਝ ਦਿਨ ਪਹਿਲਾਂ ਹੀ ਤ੍ਰਿਣਮੂਲ ਦੇ ਕਈ ਸੰਸਦ ਮੈਂਬਰਾਂ ਦੇ NDA ਨੂੰ ਸਮਰਥਨ ਦੇਣ ਦੀਆਂ ਖਬਰਾਂ ਆਈਆਂ ਸਨ।
EDITED BY- HARLEEN KAUR



