टॉप न्यूज़

ਪੰਜਾਬ ‘ਚ ਮਾਨਸੂਨ ਆਉਣ ਤੋਂ ਪਹਿਲਾਂ ਭਾਖੜਾ ਡੈਮ ‘ਚ ਵਾਧੂ ਪਾਣੀ

ਬਰਸਾਤਾਂ 'ਚ ਹੜ੍ਹ ਆਉਣ ਦੀ ਸੰਭਾਵਨਾ

ਪੰਜਾਬ ਵਿੱਚ ਮਾਨਸੂਨ ਦਾਖਲ ਹੋਣ ਨੂੰ ਕੁਝ ਸਮਾਂ ਰਹਿ ਗਿਆ ਹੈ। ਇਸ ਵਾਰ ਪੰਜਾਬ ਅਤੇ ਹਰਿਆਣਾ ਵਿਚਕਾਰ ਪਾਣੀ ਨੂੰ ਲੈ ਕੇ ਕੋਈ ਵਿਵਾਦ ਨਹੀਂ ਹੋਇਆ ਹੈ। ਪਰ ਇਸ ਤੋਂ ਪਹਿਲਾਂ, BBMB ਚਿੰਤਾ ਵਿੱਚ ਆ ਗਈ ਹੈ। ਅਜਿਹੇ ਵਿੱਚ BBMB ਨੇ ਚਿੰਤਾ ਜ਼ਾਹਰ ਕੀਤੀ ਹੈ। ਇਸਨੇ ਸਾਰੇ ਹਿੱਸੇਦਾਰ ਸੂਬਿਆਂ ਨੂੰ ਪਾਣੀ ਲੈਣ ਲਈ ਕਿਹਾ ਹੈ। ਭਾਖੜਾ ਦੇ ਪਾਣੀ ਦਾ ਪੱਧਰ ਇਸ ਸਮੇਂ 1,578 ਫੁੱਟ ਤੱਕ ਪਹੁੰਚ ਗਿਆ ਹੈ। ਗਰਮੀ ਬਹੁਤ ਜ਼ਿਆਦਾ ਹੈ। ਜੇਕਰ ਪਾਣੀ ਦਾ ਪੱਧਰ ਇੰਨਾ ਉੱਚਾ ਰਿਹਾ, ਤਾਂ ਭਵਿੱਖ ਵਿੱਚ ਹੜ੍ਹ ਆ ਸਕਦੇ ਹਨ। ਪੰਜਾਬ ਵਲੋਂ ਆਪਣੀ ਡਿਮਾਂਡ ਭੇਜ ਦਿੱਤੀ ਗਈ ਹੈ।

ਬੀਬੀਐਮਬੀ ਨੇ ਸਲਾਹ ਦਿੱਤੀ ਹੈ ਝੋਨੇ ਦਾ ਸੀਜ਼ਨ ਚੱਲ ਰਿਹਾ ਹੈ ਅਜਿਹੇ ਵਿੱਚ ਪੰਜਾਬ ਅਤੇ ਹਰਿਆਣਾ ਆਪਣੇ ਹਿੱਸੇ ਦੇ ਪਾਣੀ ਦੀ ਵਰਤੋਂ ਕਰੇ। ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1,578.07 ਫੁੱਟ ਤੱਕ ਪਹੁੰਚ ਗਿਆ ਹੈ, ਜੋ ਕਿ ਪਿਛਲੇ ਸਾਲ ਨਾਲੋਂ ਲਗਭਗ 21.47 ਫੁੱਟ ਵੱਧ ਹੈ।

ਆਉਣ ਵਾਲੇ ਮਾਨਸੂਨ ਦੀ ਭਾਰੀ ਬਾਰਿਸ਼ ਅਤੇ ਪਹਾੜਾਂ ਤੋਂ ਪਿਘਲ ਰਹੀ ਬਰਫ਼ ਦੇ ਪਾਣੀ ਨੂੰ ਸੰਭਾਲਣ ਲਈ ਭੰਡਾਰ (ਗੋਵਿੰਦ ਸਾਗਰ ਝੀਲ) ਵਿੱਚ ਖਾਲੀ ਜਗ੍ਹਾ ਬਣਾਉਣਾ ਜ਼ਰੂਰੀ ਹੈ।

ਡੈਮ ਵਿੱਚ ਪਹਿਲਾਂ ਹੀ ਪਾਣੀ ਦਾ ਪੱਧਰ ਉੱਚਾ ਹੋਣ ਕਾਰਨ, ਜੇਕਰ ਮਾਨਸੂਨ ਦੌਰਾਨ ਪਾਣੀ ਦਾ ਪੱਧਰ ਅਚਾਨਕ ਵੱਧ ਜਾਂਦਾ ਹੈ, ਤਾਂ ਇਸ ਨਾਲ ਹੇਠਲੇ ਇਲਾਕਿਆਂ ਵਿੱਚ ਹੜ੍ਹ ਆ ਸਕਦਾ ਹੈ। ਇਸ ਤੋਂ ਬਚਣ ਲਈ, ਪਾਣੀ ਛੱਡਣਾ ਹੀ ਸਮਝਦਾਰੀ ਹੈ।

EDITED BY- HARLEEN KAUR

 

Related Articles

Leave a Reply

Your email address will not be published. Required fields are marked *

Back to top button
error: Content is protected !!