
ਪੰਜਾਬ ਸਿਆਸਤ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਰਾਜਨੀਤਿਕ ਗਲਿਆਰਿਆਂ ਵਿੱਚ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਸਮਾਣਾ ਨਗਰ ਕੌਂਸਲ ਵਿੱਚ ਆਮ ਆਦਮੀ ਪਾਰਟੀ (AAP) ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਦਰਅਸਲ, ਵਾਰਡ ਨੰਬਰ 18 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਕੌਂਸਲਰ ਕੋਮਲ ਮਹੰਤ ਨੇ ਆਪਣੀ ਪੁਰਾਣੀ ਪਾਰਟੀ ਛੱਡ ਕੇ ‘ਆਪ’ ਦਾ ਪੱਲਾ ਫੜ ਲਿਆ। ਕੋਮਲ ਮਹੰਤ ਦੇ ਸ਼ਾਮਲ ਹੋਣ ਨਾਲ 21 ਮੈਂਬਰੀ ਨਗਰ ਕੌਂਸਲ ਵਿੱਚ ‘ਆਪ’ ਦੇ ਕੌਂਸਲਰਾਂ ਦੀ ਗਿਣਤੀ 15 ਹੋ ਗਈ ਹੈ।
ਇਸ ਮੌਕੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਨੇ ਕੋਮਲ ਮਹੰਤ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਸਮਾਜ ਸੇਵਾ ਨਾਲ ਜੁੜੇ ਲੋਕਾਂ ਦੇ ਆਉਣ ਨਾਲ ਪਾਰਟੀ ਦਾ ਸੰਗਠਨ ਹੋਰ ਮਜ਼ਬੂਤ ਹੋਵੇਗਾ। ਉੱਥੇ ਹੀ ਸਾਬਕਾ ਨਗਰ ਕੌਂਸਲ ਪ੍ਰਧਾਨ ਕਪੂਰ ਚੰਦ ਬਾਂਸਲ ਨੇ ਕਿਹਾ ਕਿ ਕੋਮਲ ਮਹੰਤ ਦੇ ਆਉਣ ਨਾਲ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਆਵੇਗੀ।
ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਵਿਕਾਸਮੁਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਇਨ੍ਹਾਂ ਕੰਮਾਂ ਨੂੰ ਦੇਖਦੇ ਹੋਏ ਖੇਡ ਜਗਤ ਦੀਆਂ ਹਸਤੀਆਂ ਤੋਂ ਲੈ ਕੇ ਕਈ ਨਾਮੀ ਸਿਆਸੀ ਆਗੂ ਵੀ ‘ਆਪ’ ਦਾ ਪੱਲਾ ਫੜ ਰਹੇ ਹਨ, ਜਿਸ ਨਾਲ ਪਾਰਟੀ ਦਾ ਆਧਾਰ ਹੋਰ ਮਜ਼ਬੂਤ ਹੋ ਰਿਹਾ ਹੈ।
EDITED BY- HARLEEN KAUR




