टॉप न्यूज़

ਹਸਨਪ੍ਰੀਤ ਭਾਰਦਵਾਜ ਨੂੰ ਬਣਾਇਆ ਬਰਨਾਲਾ ਨਗਰ ਨਿਗਮ ਦਾ ਪਹਿਲਾ ਮੇਅਰ

ਬਰਨਾਲਾ ਦੇ ਸਿਆਸੀ ਹਲਕਿਆਂ ਤੋਂ ਇਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ‘ਆਪ’ ਆਗੂ ਤੇ ਵਾਰਡ ਨੰਬਰ 44 ਦੇ ਕੌਂਸਲਰ ਹਸਨਪ੍ਰੀਤ ਭਾਰਦਵਾਜ (35) ਨੂੰ ਨਗਰ ਨਿਗਮ ਬਰਨਾਲਾ ਦੇ ਪਹਿਲੇ ਮੇਅਰ ਵਜੋਂ ਚੁਣ ਲਿਆ ਗਿਆ ਹੈ। ਇਸ ਇਤਿਹਾਸਕ ਚੋਣ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਤੇ ਪਾਰਟੀ ਵਰਕਰਾਂ ‘ਚ ਖੁਸ਼ੀ ਦੀ ਲਹਿਰ ਹੈ।

ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਭਦੌੜ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਅਤੇ ਮਹਿਲ ਕਲਾਂ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਖ਼ਾਸ ਤੌਰ ‘ਤੇ ਮੌਜੂਦ ਰਹੇ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਰਨਾਲਾ ਮਿਉਂਸਿਪਲ ਕਾਰਪੋਰੇਸ਼ਨ ਬਣਨ ਤੋਂ ਬਾਅਦ ਬਰਨਾਲਾ ਨੂੰ ਵੱਡੀਆਂ ਗ੍ਰਾਂਟਾਂ ਦਿੱਤੀਆਂ ਜਾਣਗੀਆਂ, ਜਿਸ ਨਾਲ ਸ਼ਹਿਰ ਦੇ ਵਿਕਾਸ ਨੂੰ ਹੋਰ ਗਤੀ ਮਿਲੇਗੀ। ਸੰਸਦ ਮੈਂਬਰ ਮੀਤ ਹੇਅਰ ਨੇ ਕਿਹਾ ਕਿ ਅੱਜ ਮੇਅਰ ਦੀ ਨਿਯੁਕਤੀ ਮੌਕੇ ਬਰਨਾਲਾ ਦੇ 50 ਕੌਂਸਲਰਾਂ ਵਿੱਚੋਂ 49 ਕੌਂਸਲਰ ਇਸ ਖ਼ਾਸ ਸਮਾਗਮ ਵਿੱਚ ਮੌਜੂਦ ਸਨ। ਉਨ੍ਹਾਂ ਨੇ ਹਸਨਪ੍ਰੀਤ ਭਾਰਦਵਾਜ ਨੂੰ ਬਿਨਾਂ ਕਿਸੇ ਵਿਰੋਧ ਦੇ ਬਰਨਾਲਾ ਦਾ ਮੇਅਰ ਚੁਣਿਆ।

​ਦੱਸ ਦੇਈਏ ਕਿ ਹਸਨਪ੍ਰੀਤ ਭਾਰਦਵਾਜ ਨੇ ਨਗਰ ਨਿਗਮ ਚੋਣਾਂ ‘ਚ ਵਾਰਡ ਨੰਬਰ 44 ਤੋਂ ਸ਼ਾਨਦਾਰ ਚੋਣ ਜਿੱਤ ਹਾਸਲ ਕਰਕੇ ਕੌਂਸਲਰ ਵਜੋਂ ਆਪਣਾ ਸਫ਼ਰ ਸ਼ੁਰੂ ਕੀਤਾ ਸੀ। ਵਾਰਡ ਦੇ ਲੋਕਾਂ ‘ਚ ਬਲਕਿ ਪੂਰੇ ਸ਼ਹਿਰ ਤੇ ਬਰਨਾਲਾ ਜ਼ਿਲ੍ਹੇ ਦੇ ਉਨ੍ਹਾਂ ਦੀ ਚੰਗੀ ਪਕੜ ਤੇ ਦਿੱਤੇ ਗਏ ਭਰੋਸੇ ਸਦਕਾ ਵੀਰਵਾਰ ਨੂੰ ਉਹ ਸ਼ਹਿਰ ਦੇ ਸਭ ਤੋਂ ਸਰਵਉੱਚ ਪ੍ਰਸ਼ਾਸਨਿਕ ਤੇ ਸਿਆਸੀ ਅਹੁਦੇ (ਮੇਅਰ) ‘ਤੇ ਬਿਰਾਜਮਾਨ ਹੋਣ ‘ਚ ਕਾਮਯਾਬ ਰਹੇ ਹਨ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!