टॉप न्यूज़

ਪੰਜਾਬ ਅਤੇ ਚੰਡੀਗੜ੍ਹ ‘ਚ ਹਨੇਰੀ ਅਤੇ ਮੀਂਹ ਦਾ ਅਲਰਟ

ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲ ਗਿਆ ਹੈ। ਅੱਜ ਮੀਂਹ, ਗੜੇਮਾਰੀ ਅਤੇ ਗਰਜ-ਤੂਫ਼ਾਨ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਹਵਾ ਦੀ ਗਤੀ 60-70 ਕਿਲੋਮੀਟਰ ਪ੍ਰਤੀ ਘੰਟਾ ਰਹਿਣ ਦੀ ਉਮੀਦ ਹੈ।

ਵੀਰਵਾਰ ਨੂੰ ਰੁਕ-ਰੁਕ ਕੇ ਮੀਂਹ, ਗੜ੍ਹੇਮਾਰੀ ਅਤੇ ਗਰਜ-ਤੂਫ਼ਾਨ ਕਰਕੇ ਤਾਪਮਾਨ 3.8 ਡਿਗਰੀ ਘੱਟ ਗਿਆ। ਹੁਣ ਇਹ ਆਮ ਨਾਲੋਂ 2.1 ਡਿਗਰੀ ਘੱਟ ਹੋ ਗਿਆ ਹੈ। ਅਬੋਹਰ ਵਿੱਚ ਸਭ ਤੋਂ ਵੱਧ ਤਾਪਮਾਨ 42 ਡਿਗਰੀ ਦਰਜ ਕੀਤਾ ਗਿਆ। ਬਿਜਲੀ ਦੀ ਮੰਗ 76% ਤੋਂ ਵੱਧ ਘੱਟ ਗਈ।

ਦੱਸ ਦਈਏ ਕਿ 17 ਜੂਨ ਤੱਕ ਇਦਾਂ ਦਾ ਮੌਸਮ ਰਹੇਗਾ, ਜਿਸ ਨਾਲ ਗਰਮੀ ਤੋਂ ਰਾਹਤ ਮਿਲੇਗੀ। ਲੋਕਾਂ ਨੂੰ ਇਸ ਖਰਾਬ ਮੌਸਮ ਦੌਰਾਨ ਖੁੱਲ੍ਹੇ ਖੇਤਾਂ, ਰੁੱਖਾਂ ਅਤੇ ਬਿਜਲੀ ਦੇ ਖੰਭਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਰਾਜ ਭਰ ਵਿੱਚ ਮੀਂਹ ਅਤੇ ਗਰਜ-ਤੂਫ਼ਾਨ ਦੀ ਸੰਭਾਵਨਾ ਹੈ। ਛੇ ਜ਼ਿਲ੍ਹਿਆਂ ਵਿੱਚ ਗੜ੍ਹੇਮਾਰੀ ਹੋਣ ਦੀ ਸੰਭਾਵਨਾ ਹੈ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਬਠਿੰਡਾ ਅਤੇ ਮਾਨਸਾ। ਇਸ ਦੌਰਾਨ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਵੀ ਉਮੀਦ ਹੈ।

ਅਗਲੇ ਤਿੰਨ ਦਿਨ ਕਿਵੇਂ ਦਾ ਰਹੇਗਾ ਮੌਸਮ?

13 ਜੂਨ: ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਰੂਪਨਗਰ (ਰੋਪੜ), ਮੋਹਾਲੀ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

14 ਜੂਨ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਵਿੱਚ ਹਨ੍ਹੇਰੀ ਅਤੇ ਮੀਂਹ ਦੀ ਸੰਭਾਵਨਾ ਹੈ।

15 ਜੂਨ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਪਟਿਆਲਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!