टॉप न्यूज़
ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਦੀ ਕੋਸ਼ਿਸ਼
ਸੰਗਤ ਵੱਲੋਂ ਆਰੋਪੀ ਕਾਬੂ

ਅੰਮ੍ਰਿਤਸਰ ਦੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਇੱਕ ਵਿਅਕਤੀ ਵੱਲੋਂ ਕਥਿਤ ਤੌਰ ਉੱਤੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਮੌਕੇ ‘ਤੇ ਹਾਜ਼ਰ ਸੰਗਤ ਵੱਲੋਂ ਕਾਬੂ ਕਰ ਲਿਆ ਗਿਆ ਅਤੇ ਬਾਅਦ ਵਿੱਚ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ।
ਮਿਲੀ ਜਾਣਕਾਰੀ ਅਨੁਸਾਰ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਚੱਲ ਰਿਹਾ ਸੀ। ਇਸ ਦੌਰਾਨ ਇੱਕ ਵਿਅਕਤੀ ਅੰਦਰ ਦਾਖਲ ਹੋਇਆ ਅਤੇ ਪਾਵਨ ਸਰੂਪ ਦੀ ਪਰਿਕਰਮਾ ਕਰਨ ਤੋਂ ਬਾਅਦ ਗੁਰੂ ਸਾਹਿਬ ਅੱਗੇ ਰੱਖੀ ਸ੍ਰੀ ਸਾਹਿਬ ਨੂੰ ਚੁੱਕ ਲਿਆ। ਹਾਲਾਂਕਿ, ਮੌਕੇ ‘ਤੇ ਮੌਜੂਦ ਸੁਚੇਤ ਸੇਵਾਦਾਰਾਂ ਨੇ ਤੁਰੰਤ ਉਸ ਨੂੰ ਕਾਬੂ ਕਰ ਲਿਆ ਤੇ ਪੁਲਿਸ ਦੇ ਹਵਾਲੇ ਕਰ ਦਿੱਤਾ।


