
ਲੁਧਿਆਣਾ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰਨ ਵਾਲਾ ਇੱਕ ਮਾਮਲਾ ਸਾਹਮਣੇ ਆਇਆ ਹੈ। ਇੱਕ ਜੀਜੇ ‘ਤੇ ਆਰੋਪ ਹੈ ਕਿ ਉਸ ਨੇ ਆਪਣੀ ਸਾਲੀ ਦੀ ਨਹਾਉਂਦੇ ਸਮੇਂ ਅਸ਼ਲੀਲ ਵੀਡੀਓ ਬਣਾ ਲਈ ਅਤੇ ਉਸ ਨੂੰ ਵਾਇਰਲ ਕਰਨ ਦੀ ਧਮਕੀ ਦੇ ਕੇ ਬਲੈਕਮੇਲ ਕੀਤਾ। ਇਸ ਤੋਂ ਬਾਅਦ ਉਹ ਕਈ ਵਾਰ ਉਸ ਨਾਲ ਜ਼ਬਰਦਸਤੀ ਸਰੀਰਕ ਸੰਬੰਧ ਬਣਾਉਂਦਾ ਰਿਹਾ। ਪੀੜਤਾ ਦੇ ਗਰਭਵਤੀ ਹੋਣ ‘ਤੇ ਆਰੋਪੀ ਨੇ ਉਸ ਨੂੰ ਦਵਾਈ ਖਵਾ ਕੇ ਗਰਭਪਾਤ ਵੀ ਕਰਵਾ ਦਿੱਤਾ। ਮਹਿਲਾ ਦੀ ਸ਼ਿਕਾਇਤ ‘ਤੇ ਥਾਣਾ ਜਮਾਲਪੁਰ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।




