टॉप न्यूज़

ਪੰਜਾਬ ਵਿਚ ਅੱਜ ਰਾਤ ਤੂਫਾਨ ਦੀ ਚਿਤਾਵਨੀ

21 ਜੂਨ ਤੱਕ ਮੀਂਹ

ਪੰਜਾਬ ਵਿੱਚ ਮੌਸਮ ਇੱਕ ਵਾਰ ਫਿਰ ਕਰਵਟ ਲੈਣ ਜਾ ਰਿਹਾ ਹੈ। ਭਾਰਤੀ ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਰਿਪੋਰਟ ਅਨੁਸਾਰ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਰਾਜਸਥਾਨ ਵਿੱਚ 15 ਤੋਂ 21 ਜੂਨ ਤੱਕ ਮੀਂਹ ਪੈਣ ਦੇ ਆਸਾਰ ਹਨ। ਪੰਜਾਬ ਅਤੇ ਹਰਿਆਣਾ ਵਿੱਚ 15 ਜੂਨ ਨੂੰ 60-70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫ਼ਾਨ ਆ ਸਕਦਾ ਹੈ। ਅੱਜ ਰਾਤ ਨੂੰ ਮੌਸਮ ਅਚਾਨਕ ਬਦਲ ਸਕਦਾ ਹੈ।
ਮੌਸਮ ਵਿਭਾਗ ਚੰਡੀਗੜ੍ਹ ਦੀ ਤਾਜ਼ਾ ਭਵਿੱਖਬਾਣੀ ਮੁਤਾਬਕ ਸੋਮਵਾਰ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਹੀ ਬੱਦਲਵਾਈ ਰਹਿ ਸਕਦੀ ਹੈ ਅਤੇ ਕੁਝ ਇਲਾਕਿਆਂ ਵਿੱਚ ਤੇਜ਼ ਹਵਾਵਾਂ ਨਾਲ ਬਾਰਿਸ਼ ਦੀ ਸੰਭਾਵਨਾ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਝੱਖੜ ਚੱਲ ਸਕਦਾ ਹੈ। ਇਸ ਤੋਂ ਬਾਅਦ 19 ਅਤੇ 20 ਜੂਨ ਨੂੰ ਸੂਬੇ ਵਿੱਚ ‘ਪ੍ਰੀ-ਮੌਨਸੂਨ’ ਦੀ ਪਹਿਲੀ ਬਾਰਿਸ਼ ਦੀ ਪੂਰੀ ਸੰਭਾਵਨਾ ਜਤਾਈ ਗਈ ਹੈ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!