टॉप न्यूज़

ਤੜਕਸਾਰ ਵਾਪਰਿਆ ਦਰਦਨਾਕ ਹਾਦਸਾ

ਡਿਊਟੀ ਜਾ ਰਹੀ SHO ਦੀ ਮੌਤ

ਬਠਿੰਡਾ-ਮਾਨਸਾ ਰੋਡ ‘ਤੇ ਮੰਗਲਵਾਰ ਤੜਕੇ ਗੁਰਦੁਆਰਾ ਤਿੱਤਰਸਰ ਸਾਹਿਬ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ‘ਚ ਮਹਿਲਾ ਪੁਲਿਸ ਥਾਣਾ ਮਾਨਸਾ ਦੀ SHO ਇੰਸਪੈਕਟਰ ਬੇਅੰਤ ਕੌਰ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਸ ਦੁਖਦਾਈ ਘਟਨਾ ਨਾਲ ਪੁਲਿਸ ਵਿਭਾਗ ਅਤੇ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਮੁੱਢਲੀ ਜਾਣਕਾਰੀ ਅਨੁਸਾਰ ਇੰਸਪੈਕਟਰ ਬੇਅੰਤ ਕੌਰ ਆਪਣੀ ਕਾਰ ‘ਤੇ ਡਿਊਟੀ ‘ਤੇ ਜਾ ਰਹੇ ਸਨ। ਇਸ ਦੌਰਾਨ ਗੁਰਦੁਆਰਾ ਤਿੱਤਰਸਰ ਸਾਹਿਬ ਨੇੜੇ ਉਨ੍ਹਾਂ ਦੀ ਕਾਰ ਦੀ ਤੂੜੀ ਨਾਲ ਭਰੀ ਟਰੈਕਟਰ-ਟਰਾਲੀ ਨਾਲ ਭਿਆਨਕ ਟੱਕਰ ਹੋ ਗਈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਦੱਸ ਦਈਏ ਕਿ ਇੰਸਪੈਕਟਰ ਬੇਅੰਤ ਕੌਰ ਇਸ ਸਮੇਂ ਮਹਿਲਾ ਪੁਲਿਸ ਥਾਣਾ ਮਾਨਸਾ ਵਿਖੇ SHO ਵਜੋਂ ਤਾਇਨਾਤ ਸਨ। ਉਹ ਮੂਲ ਰੂਪ ਤੋਂ ਪਿੰਡ ਜੰਗੀਰਾਣਾ ਨਾਲ ਸਬੰਧਿਤ ਸਨ ਅਤੇ ਉਨ੍ਹਾਂ ਦਾ ਵਿਆਹ ਪਿੰਡ ਮਾਈਸਰਖਾਨਾ ‘ਚ ਹੋਇਆ ਸੀ।

ਆਪਣੇ ਪਿੱਛੇ ਉਹ ਪਤੀ ਅਤੇ ਦੋ ਛੋਟੇ ਬੱਚੇ ਛੱਡ ਗਏ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮੋੜ ਦੀ ਪੁਲਸ ਟੀਮ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਠਿੰਡਾ ਭੇਜ ਦਿੱਤਾ। ਪੁਲਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!