
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਬਦਲਣ ਵਾਲਾ ਹੈ। ਪੱਛਮੀ ਗੜਬੜੀ ਦੇ ਐਕਟਿਵ ਹੋਣ ਕਾਰਨ 18 ਜੂਨ ਤੋਂ 23 ਜੂਨ ਤੱਕ ਸੂਬੇ ਵਿੱਚ ਮੀਂਹ, ਗਰਜ ਅਤੇ ਬਿਜਲੀ ਡਿੱਗਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਪੰਜ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
ਦੂਜੇ ਪਾਸੇ ਸੂਬੇ ਵਿੱਚ ਤਾਪਮਾਨ ਫਿਰ ਵਧਿਆ ਹੈ। ਬੁੱਧਵਾਰ ਨੂੰ ਤਾਪਮਾਨ 2 ਡਿਗਰੀ ਵਧਿਆ, ਜਿਸ ਨਾਲ ਤਾਪਮਾਨ ਆਮ ਦੇ ਨੇੜੇ ਆ ਗਿਆ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਾਲਾਂਕਿ, ਲੋਕਾਂ ਨੂੰ ਅੱਜ ਵੀ ਗਰਮੀ ਤੋਂ ਰਾਹਤ ਮਿਲੇਗੀ।
ਅੱਜ 15 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ), ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ (ਰੋਪੜ), ਪਟਿਆਲਾ ਅਤੇ ਮੋਹਾਲੀ ਸ਼ਾਮਲ ਹਨ।
ਇਸ ਦੌਰਾਨ, ਪੂਰੇ ਖੇਤਰ ਵਿੱਚ ਮੀਂਹ ਜਾਂ ਤੂਫ਼ਾਨ ਨਹੀਂ ਆਵੇਗਾ, ਸਗੋਂ ਸਿਰਫ਼ ਚੋਣਵੇਂ ਖੇਤਰਾਂ ਵਿੱਚ ਹੀ ਮੀਂਹ ਅਤੇ ਹਨੇਰੀ ਆਵੇਗੀ। ਮੀਂਹ ਪੈਣ ਦੀ ਸੰਭਾਵਨਾ 25 ਤੋਂ 50 ਪ੍ਰਤੀਸ਼ਤ ਹੈ। ਹਾਲਾਂਕਿ ਮਾਨਸੂਨ ਆਉਣ ਵਿੱਚ ਅਜੇ ਵੀ ਦੇਰੀ ਹੈ, ਇਸ ਦੌਰਾਨ ਹੋਣ ਵਾਲੀ ਕਿਸੇ ਵੀ ਬਾਰਿਸ਼ ਨੂੰ ਮਾਨਸੂਨ ਤੋਂ ਪਹਿਲਾਂ ਮੰਨਿਆ ਜਾਵੇਗਾ।
ਤਿੰਨ ਦਿਨ ਇਦਾਂ ਦਾ ਰਹੇਗਾ ਮੌਸਮ
19 ਜੂਨ – ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਹੈ। ਇਸ ਦੌਰਾਨ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ ਅਤੇ ਮਾਨਸਾ ਵਿੱਚ ਤੂਫਾਨ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।
20 ਜੂਨ – ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ (ਰੋਪੜ), ਪਟਿਆਲਾ ਅਤੇ ਮੋਹਾਲੀ ਵਿੱਚ ਮੀਂਹ ਦੀ ਸੰਭਾਵਨਾ ਹੈ। ਜਦੋਂ ਕਿ ਨੌਂ ਜ਼ਿਲ੍ਹਿਆਂ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ), ਕਪੂਰਥਲਾ, ਜਲੰਧਰ ਅਤੇ ਫਿਰੋਜ਼ਪੁਰ ਵਿੱਚ ਤੂਫ਼ਾਨ ਦੀ ਚੇਤਾਵਨੀ ਹੈ।
21 ਜੂਨ – ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਮੀਂਹ ਦੀ ਸੰਭਾਵਨਾ ਹੈ। 11 ਜ਼ਿਲ੍ਹਿਆਂ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ), ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਰੂਪਨਗਰ (ਰੋਪੜ) ਅਤੇ ਮੋਹਾਲੀ ਵਿੱਚ ਤੂਫਾਨ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
EDITED BY- HARLEEN KAUR


