टॉप न्यूज़

ਡੂੰਘੀ ਖੱਡ ‘ਚ ਡਿੱਗੀ ਗੱਡੀ

ਮੌਕੇ 'ਤੇ 7 ਲੋਕਾਂ ਦੀ ਦਰਦਨਾਕ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਦੇ ਮਸਰੂੰਡ–ਹਮਲ ਮਾਰਗ ‘ਤੇ ਬੁੱਧਵਾਰ (17 ਜੂਨ) ਦੇਰ ਸ਼ਾਮ ਇੱਕ ਦਰਦਨਾਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ ਹੋਣ ਖ਼ਬਰ ਸਾਹਮਣੇ ਆਈ ਹੈ। ਸਥਾਨਕ ਲੋਕਾਂ ਅਨੁਸਾਰ ਇੱਕ ਬੋਲੇਰੋ ਗੱਡੀ ਬੇਕਾਬੂ ਹੋ ਕੇ ਡੂੰਘੀ ਖੱਡ ਵਿੱਚ ਡਿੱਗ ਗਈ, ਜਿਸ ਕਾਰਨ ਮੌਕੇ ‘ਤੇ ਚੀਕ-ਚਿਹਾੜਾ ਮਚ ਗਿਆ।

ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਜੁੱਟ ਗਏ। ਇਸ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਵੀ ਮੌਕੇ ‘ਤੇ ਪਹੁੰਚ ਗਈਆਂ ਅਤੇ ਰਾਹਤ ਮੁਹਿੰਮ ਸ਼ੁਰੂ ਕਰ ਦਿੱਤੀ। ਹਾਦਸੇ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।

ਮਿਲੀ ਜਾਣਕਾਰੀ ਅਨੁਸਾਰ ਮਸਰੂੰਡ–ਹਮਲ ਮਾਰਗ ‘ਤੇ 500 ਮੀਟਰ ਡੂੰਘੀ ਖੱਡ ਵਿੱਚ ਡਿੱਗੀ ਬੋਲੇਰੋ ਵਿੱਚ ਗ੍ਰਾਮ ਪੰਚਾਇਤ ਦੇ ਸਪਰੋਠ ਪਿੰਡ ਦੇ 7 ਲੋਕ ਸਵਾਰ ਸਨ, ਜਿਨ੍ਹਾਂ ਵਿੱਚ ਤਿੰਨ ਔਰਤਾਂ, ਤਿੰਨ ਮਰਦ ਅਤੇ ਇੱਕ ਡਰਾਈਵਰ ਸ਼ਾਮਲ ਸੀ। ਹਾਦਸੇ ਵਿੱਚ ਮਾਰੇ ਗਏ ਲੋਕ ਕਾਕਡੋਥਾ ਪਿੰਡ ਵਿੱਚ ਆਯੋਜਿਤ ਇੱਕ ਮੁੰਡਨ ਸੰਸਕਾਰ ਵਿੱਚ ਸ਼ਾਮਲ ਹੋ ਕੇ ਆਪਣੇ ਘਰ ਵਾਪਸ ਆ ਰਹੇ ਸਨ। ਫਿਲਹਾਲ ਪ੍ਰਸ਼ਾਸਨ ਵੱਲੋਂ ਹਾਦਸੇ ਦੇ ਕਾਰਣਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉੱਥੇ ਹੀ ਸਥਾਨਕ ਪੁਲਿਸ ਨੇ ਸਾਰੀਆਂ ਲਾਸ਼ਾਂ ਨੂੰ ਡੂੰਘੀ ਖੱਡ ਵਿੱਚੋਂ ਬਾਹਰ ਕੱਢ ਲਿਆ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਚੰਬਾ ਪਹਾੜੀ ਜ਼ਿਲ੍ਹਿਆਂ ਵਿੱਚ ਗਿਣਿਆ ਜਾਂਦਾ ਹੈ ਅਤੇ ਪਹਿਲਾਂ ਵੀ ਇੱਥੇ ਇਸ ਤਰ੍ਹਾਂ ਦੇ ਸੜਕ ਹਾਦਸੇ ਹੋ ਚੁੱਕੇ ਹਨ। ਤੰਗ ਅਤੇ ਘੁੰਮਾਵਦਾਰ ਸੜਕਾਂ ਕਾਫ਼ੀ ਖਰਾਬ ਹਨ ਅਤੇ ਤੇਜ਼ ਢਲਾਣਾਂ ਹੋਣ ਕਾਰਨ ਇੱਥੇ ਅਜਿਹੀਆਂ ਸੜਕ ਦੁਰਘਟਨਾਵਾਂ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਘਟਨਾ ਤੋਂ ਬਾਅਦ ਇੱਕ ਵਾਰ ਫਿਰ ਪਹਾੜੀ ਇਲਾਕਿਆਂ ਵਿੱਚ ਸੁਰੱਖਿਆ ਨੂੰ ਲੈ ਕੇ ਸਵਾਲ ਖੜ੍ਹੇ ਹੋ ਰਹੇ ਹਨ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!