राजस्थान

ਰੋਡਵੇਜ਼ ਬੱਸ ਅਤੇ ਕਾਰ ਦੀ ਭਿਆਨਕ ਟੱਕਰ

ਚਾਰੇ ਸਕੇ ਭਰਾਵਾਂ ਦੀ ਮੌਕੇ 'ਤੇ ਮੌਤ

ਰਾਜਸਥਾਨ ਦੇ ਬਾਲੋਤਰਾ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਰੋਡਵੇਜ਼ ਬੱਸ ਅਤੇ ਕਾਰ ਦੀ ਭਿਆਨਕ ਟੱਕਰ ਵਿੱਚ ਚਾਰ ਸਕੇ ਭਰਾਵਾਂ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਚਾਰਾਂ ਭਰਾਵਾਂ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ।

ਚਾਰੇ ਭਰਾ ਆਪਣੇ ਪਿੰਡ ਤੋਂ 22 ਕਿਲੋਮੀਟਰ ਦੂਰ ਕਾਲੇਵਾ ਪਿੰਡ ਵਿੱਚ ਮਜ਼ਦੂਰੀ ਕਰਨ ਲਈ ਜਾ ਰਹੇ ਸਨ। ਇਸ ਦੌਰਾਨ ਪਾਟੋਦੀ ਪਿੰਡ ਨੇੜੇ ਸਾਹਮਣੇ ਤੋਂ ਆ ਰਹੀ ਰੋਡਵੇਜ਼ ਬੱਸ ਨਾਲ ਉਨ੍ਹਾਂ ਦੀ ਕਾਰ ਦੀ ਟੱਕਰ ਹੋ ਗਈ। ਹਾਦਸੇ ਦੌਰਾਨ ਸੜਕ ਕਿਨਾਰੇ ਖੜ੍ਹੀ ਇੱਕ ਮੋਟਰਸਾਈਕਲ ਵੀ ਬੱਸ ਦੀ ਲਪੇਟ ਵਿੱਚ ਆ ਗਈ, ਪਰ ਮੋਟਰਸਾਈਕਲ ਸਵਾਰ ਸੜਕ ਤੋਂ ਪਾਸੇ ਖੜ੍ਹਾ ਹੋਣ ਕਾਰਨ ਬਚ ਗਿਆ।

ਜਾਣਕਾਰੀ ਅਨੁਸਾਰ ਚਾਰੇ ਭਰਾ ਰੋਜ਼ਾਨਾ ਵੱਖ-ਵੱਖ ਥਾਵਾਂ ‘ਤੇ ਕੰਮ ਕਰਨ ਜਾਂਦੇ ਸਨ ਪਰ ਇਸ ਦਿਨ ਇੱਕੋ ਪਿੰਡ ਵਿੱਚ ਕੰਮ ਹੋਣ ਕਾਰਨ ਉਹ ਇਕੱਠੇ ਕਾਰ ਵਿੱਚ ਸਵਾਰ ਹੋ ਕੇ ਨਿਕਲੇ ਸਨ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਕਾਰ ਵਿੱਚ ਫਸੀਆਂ ਲਾਸ਼ਾਂ ਨੂੰ ਬਾਹਰ ਕੱਢਿਆ। ਪੁਲਿਸ ਨੇ ਚਾਰਾਂ ਲਾਸ਼ਾਂ ਨੂੰ ਪਾਟੋਦੀ ਹਸਪਤਾਲ ਦੀ ਮੋਰਚਰੀ ਵਿੱਚ ਭੇਜ ਦਿੱਤਾ। ਸੂਚਨਾ ਮਿਲਣ ‘ਤੇ ਪਰਿਵਾਰਕ ਮੈਂਬਰ ਵੀ ਹਸਪਤਾਲ ਪਹੁੰਚ ਗਏ। ਪੁਲਿਸ ਨੇ ਮਾਮਲਾ ਦਰਜ ਕਰਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!